Monday, October 12, 2026
Home Punjab ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕਿੱਕ ਬਾਕਸਿੰਗ ਨੈਸ਼ਨਲ ਚੈਂਪਅਨਸ਼ਿਪ ਵਿੱਚ...

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕਿੱਕ ਬਾਕਸਿੰਗ ਨੈਸ਼ਨਲ ਚੈਂਪਅਨਸ਼ਿਪ ਵਿੱਚ ਮਾਰੀਆਂ ਮੱਲਾਂ

ਫਿਰੋਜ਼ਪੁਰ, (ਦ ਸਟੈਲਰ ਨਿਊਜ਼)। ਤਮਿਲਨਾਡੂ ਸਟੇਟ ਐਮਾਚਿਓਰ ਕਿਕ ਬਾਕਸਿੰਗ ਐਸੋਸੀਏਸ਼ਨ ਵਲੋਂ ਵਾਕਾ ਇੰਡੀਆ ਕਿੱਕਬਾਕਸਿੰਗ ਫੈਡਰੇਸ਼ਨ ਰਾਹੀਂ ਨੈਸ਼ਨਲ ਲੈਵਲ ਦੇ ਕਰਵਾਏ ਮੁਕਾਬਲਿਆਂ ਵਿੱਚ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ। ਯੂਨੀਵਰਸਿਟੀ ਦੇ ਬੀ ਕਾਮ ਦੂਜਾ ਸਾਲ ਦੇ ਵਿਦਿਆਰਥੀਆਂ ਰੁਸਤਮਪ੍ਰੀਤ ਸਿੰਘ ਤੇ ਨਵਦੀਪ ਸਿੰਘ ਨੇ 74 ਕਿਲੋ ਤੇ 57 ਕਿੱਲੋ ਭਾਰ ਕੈਟਾਗਰੀਆਂ ਵਿੱਚ ਕ੍ਰਮਵਾਰ ਤੀਜਾ ਤੇ ਪੰਜਵਾਂ ਸਥਾਨ ਹਾਸਲ ਕੀਤਾ ਹੈ।

Advertisements

ਯੂਨੀਵਰਸਿਟੀ ਦੇ ਸਪੋਰਟਸ ਪ੍ਰੈਜ਼ੀਡੈਂਟ ਪ੍ਰੋ. ਨਵਤੇਜ ਸਿੰਘ ਘੁੰਮਣ ਨੇ ਦੱਸਿਆ ਕਿ ਸਟੇਟ ਅਤੇ ਨੈਸ਼ਨਲ ਲੈਵਲ ਦੀਆਂ ਖੇਡਾਂ ਵਿੱਚ ਭਾਗ ਲੈਣ ਲਈ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਨੂੰ ਹਮੇਸ਼ਾ ਉਤਸ਼ਾਹਿਤ ਕੀਤਾ ਜਾਂਦਾ ਰਿਹਾ ਹੈ। ਨਤੀਜਤਨ ਵਿਦਿਆਰਥੀ ਯੂਨੀਵਰਸਿਟੀ ਦਾ ਨਾਮ ਰੋਸ਼ਨ ਕਰ ਰਹੇ ਹਨ। ਰਜਿਸਟਰਾਰ ਪ੍ਰੋ. ਡਾ. ਗਜ਼ਲਪ੍ਰੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਓਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਤੇ ਉਨ੍ਹਾਂ ਨੂੰ ਅੱਗੇ ਤੋਂ ਵੀ ਅਜਿਹੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਆ। ਇਸ ਮੌਕੇ ਪੀ.ਆਰ.ਓ. ਯਸ਼ਪਾਲ, ਸਪੋਰਟਸ ਇੰਚਾਰਜ ਪੋਲੀ ਸਿੰਘ ਰਜੇਸ਼ ਸਿੰਗਲਾ, ਗੁਰਪ੍ਰੀਤ ਸਿੰਘ ਲੈਬ ਸੁਪਰਡੰਟ ਤੇ ਤਲਵਿੰਦਰ ਸਿੰਘ (ਸਪੋਰਟਸ ਅਸਿਸਟੈਂਟ) ਹਾਜ਼ਰ ਸਨ।

LEAVE A REPLY

Please enter your comment!
Please enter your name here