ਸਰਕਾਰੀ ਹਾਈ ਸਕੂਲ ਸ਼ੁਕਰਪੁਰਾ ਵਿਖੇ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਦਾ ਲਗਾਇਆ ਗਿਆ ਮੇਲਾ

ਬਟਾਲਾ (ਦ ਸਟੈਲਰ ਨਿਊਜ਼), ਰਿਪੋਰਟ: ਲਵਪ੍ਰੀਤ ਖੁਸ਼ੀਪੁਰ। ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਅੱਜ ਸਥਾਨਕ ਸਰਕਾਰੀ ਹਾਈ ਸਕੂਲ ਸ਼ੁਕਰਪੁਰਾ ਵਿਖੇ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਦਾ ਮੇਲਾ ਕਰਵਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਵਿਸ਼ੇਸ਼ ਤੌਰ ਤੇ ਸ਼ਾਮਲ ਹੋ ਕੇ ਅਧਿਆਪਕਾਂ ਅਤੇ ਬੱਚਿਆਂ ਦੀ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਸਕੂਲ ਦੀ ਹੈੱਡ ਮਿਸਟ੍ਰੈਸ ਨਵਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਨਾਲ ਸੰਬੰਧਤ ਵੱਖ-ਵੱਖ ਮਾਡਲ ਤਿਆਰ ਕੀਤੇ ਗਏ ਸਨ ਜਿਨ੍ਹਾਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਸੰਧਾਵਾਲੀਆ ਵੱਲੋਂ ਬਹੁਤ ਸਲਾਹਿਆ ਗਿਆ।

Advertisements

ਇਸ ਮੌਕੇ ਡੀਈਓ ਸੰਧਾਵਾਲੀਆ ਨੇ ਵਿਦਿਆਰਥੀਆਂ ਨਾਲ ਬਣਾਏ ਮਾਡਲਾਂ ਸਬੰਧੀ ਗੱਲਬਾਤ ਕੀਤੀ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਜਿੱਥੇ ਉੱਚ ਪੱਧਰ ਦੀ ਹੈ , ਉੱਥੇ ਬੱਚਿਆਂ ਨੂੰ ਅਧਿਆਪਕਾਂ ਵੱਲੋਂ ਸਹਾਇਕ ਕਿਰਿਆਵਾਂ ਵੀ ਕਰਵਾਈਆਂ ਜਾਂਦੀਆਂ ਹਨ , ਜਿਸ ਕਰਕੇ ਸਰਕਾਰੀ ਸਕੂਲ ਹਰ ਪੱਖੋਂ ਬਿਹਤਰ ਹਨ। ਇਸ ਦੌਰਾਨ ਡੀ.ਐਮ. ਅੰਗਰੇਜ਼ੀ ਤੇ ਸਮਾਜਿਕ ਵਿਗਿਆਨ ਨਰਿੰਦਰ ਸਿੰਘ , ਡੀ.ਐਮ. ਗਣਿਤ ਗੁਰਨਾਮ ਸਿੰਘ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਬੀ.ਐਮ. ਗੁਰਲਾਲ ਸਿੰਘ , ਅਧਿਆਪਕਾ ਰਜਨੀ ਸੋਢੀ, ਮੈਡਮ ਦੀਪਿਕਾ , ਮੈਡਮ ਅਮਨਪ੍ਰੀਤ ਕੌਰ ਹਾਜ਼ਰ ਸਨ।

LEAVE A REPLY

Please enter your comment!
Please enter your name here