ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਦੋ ਹਫਤੇ ਦਾ ਡੇਅਰੀ ਫਾਰਮਿੰਗ ਸਿਖਲਾਈ ਕੋਰਸ 12 ਸਤੰਬਰ ਤੋਂ ਸ਼ੁਰੂ: ਰਣਦੀਪ ਹਾਂਡਾ

ਫਿਰੋਜ਼ਪੁਰ, (ਦ ਸਟੈਲਰ ਨਿਊਜ਼)। ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ /ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ 2 ਹਫਤਿਆਂ ਦੀ ਡੇਅਰੀ ਸਿਖਲਾਈ ਦਾ ਨੌਵਾਂ ਬੈਚ 12 ਸਤੰਬਰ ਨੂੰ ਡੇਅਰੀ ਸਿਖਲਾਈ ਕੇਂਦਰ, ਗਿੱਲ ਅਤੇ ਡੇਅਰੀ ਸਿਖਲਾਈ ਕੇਂਦਰ ਤਰਨਤਾਰਨ ਵਿਖੇ ਚਲਾਇਆ ਜਾ ਰਿਹਾ ਹੈ।

Advertisements

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ, ਫਿਰੋਜਪੁਰ ਰਣਦੀਪ ਕੁਮਾਰ ਹਾਂਡਾ ਨੇ ਦੱਸਿਆ ਕਿ ਖੇਤੀ ਵਿੱਚ ਵਿੰਭਿਨਤਾ ਲਿਆਉਣ  ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਨਾਲ ਸਬੰਧਿਤ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋਂ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਿਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਸ਼ਤ ਜਨਰਲ ਅਤੇ 33 ਪ੍ਰਤੀਸ਼ਤ ਅ.ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਕਾਰਜਕਾਰੀ ਅਫਸਰ ਕਪਲਮੀਤ ਸਿੰਘ ਸੰਧੂ ਨਾਲ ਮੋਬਾਈਲ ਨੰ: 9779352959 ਤੇ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here