ਪਾਵਰਕਾਮ ਸੀਐੱਚਬੀ ਤੇ ਡਬਲਿਊ ਠੇਕਾ ਕਾਮਿਆਂ ਵਲੋਂ ਮੁੱਖ-ਮੰਤਰੀ ਦੇ ਧੂਰੀ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਕੀਤਾ ਗਿਆ ਝੰਡਾ ਮਾਰਚ

ਹੁਸ਼ਿਆਰਪੁਰ ( ਦ ਸਟੈਲਰ ਨਿਊਜ਼)। 8 ਸਤੰਬਰ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਪਲੇਟਫਾਰਮ ਤੋਂ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਹਲਕੇ ਧੂਰੀ ਵਿਚ ਉਲੀਕੇ ਸੰਘਰਸ਼ ਦੇ ਪ੍ਰੋਗਰਾਮ ਤਹਿਤ ਪਾਵਰਕਾਮ ਐੰਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਅੱਜ ਧੂਰੀ ਹਲਕੇ ਦੇ ਪਿੰਡ ਦੋਹਲਾ, ਹਰਚੰਦਪੁਤ, ਭੱਦਲਵੜ, ਭੁਲਰਹੇੜੀ, ਭਲਵਾਨ, ਪਲਾਸੋਰ, ਭੋਜੋਵਾਲੀ, ਧੂਰਾ, ਮਾਨਵਾਲਾ, ਵੇਨੜਾ, ਧੂਰੀ ਸ਼ਹਿਰ ਵਿਚ ਝੰਡਾ ਮਾਰਚ ਕੀਤਾ ਗਿਆ ਅਤੇ ਆਮ ਲੋਕਾਂ ਦੀ ਹਿਤੈਸ਼ੀ ਕਹਿਲਾਉਣ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਪ੍ਰਤੀ ਜਾਗਰੂਕ ਕਰਦੇ ਹੋਏ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜਮਾਂ ਵਲੋਂ 13 ਸਤੰਬਰ ਨੂੰ ਇਥੇ ਧੂਰੀ ਹਲਕੇ ਵਿਚ ਅਣਮਿੱਥੇ ਸਮੇਂ ਲਈ ਨੈਸ਼ਨਲ ਹਾਈਵੇ ਜਾਮ ਨੂੰ ਸਹਿਯੋਗ ਕਰਨ ਲਈ ਲਾਮਬੰਦ ਕੀਤਾ ਗਿਆ।

Advertisements

ਇਸ ਮੌਕੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਸੂਬਾ ਵਿੱਤ ਸਕੱਤਰ ਤੇ ਸਰਕਲ ਪ੍ਰਧਾਨ ਚਮਕੋਰ ਸਿੰਘ ਸਰਕਲ ਪ੍ਰਧਾਨ ਸੁਖਪਾਲ ਸਿੰਘ ਡਵੀਜ਼ਨ ਰਣਜੀਤ ਸਿੰਘ, ਚਰਨਜੀਤ ਸਿੰਘ ਖਿਆਲੀ ਰਾਜਪਾਲ ਸਿੰਘ ਅਨੁਜ ਕੁਮਾਰ ਸੀਵਰੇਜ ਬੋਰਡ ਤੋਂ ਗੁਰਜੰਟ ਸਿੰਘ ਨੇ ਕਿਹਾ ਕਿ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਵੱਖ-ਵੱਖ ਵਿਭਾਗਾਂ ਦੇ ਸਮੂਹ ਠੇਕਾ ਮੁਲਾਜਮ ਜੋਕਿ ਪਿਛਲੇ ਲੰਮੇ ਅਰਸੇ ਤੋਂ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੇ ਹਮਲੇ ਦੇ ਵਿਰੁੱਧ, ਪੱਕੇ ਕੰਮ ਖੇਤਰ ਵਿਚ ਪੱਕੇ ਰੁਜਗਾਰ ਦੀ ਪ੍ਰਾਪਤੀ ਲਈ, ਬਰਾਬਰ ਕੰਮ ਲਈ ਬਰਾਬਰ ਤਨਖਾਹ ਦੇਣ, ਲੋਕਾਂ ਨੂੰ ਮਿਲਦੀਆਂ ਸਸਤੀਆਂ ਜਿਵੇਂ ਕਿ ਰਾਸ਼ਨ ਵੰਡ ਪ੍ਰਣਾਲੀ, ਵਿੱਦਿਆ, ਸਿਹਤ, ਬਿਜਲੀ, ਪਾਣੀ ਦੀ ਰਾਖੀ ਲਈ ਅਤੇ ਲੋਕਾਂ ਨੂੰ ਮਿਲਦੀਆਂ ਤਿਲ ਫੁਲ ਸਹੂਲਤਾਂ ਨੂੰ ਬਰਕਰਾਰ ਰੱਖਣਾ, ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ (ਆਊਟਸੋਰਸ, ਇੰਨਲਿਸਟਮੈਂਟ, ਕੰਪਨੀਆਂ, ਠੇਕੇਦਾਰਾਂ ਅਤੇ ਸੁਸਾਇਟੀਆਂ) ਸਮੂਹ ਠੇਕਾ ਮੁਲਾਜਮਾਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ਵਿਚ ਬਿਨਾਂ ਸ਼ਰਤ ਰੈਗੂਲਰ ਕਰਨ ਸਮੇਤ ਮੰਗ-ਪੱਤਰ ਵਿਚ ਦਰਜ ਤਮਾਮ ਮੰਗਾਂ ਦਾ ਹੱਲ ਕਰਵਾਉਣ ਲਈ ਸੰਘਰਸ਼ ਕਰਦੇ ਆ ਰਹੇ ਹਨ। ਸੰਘਰਸ਼ ਦੀ ਇਸ ਲੜੀ ਵਿਚ ਅਸੀਂ 13 ਸਤੰਬਰ 2022 ਨੂੰ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਹਲਕੇ ਧੂਰੀ ਵਿਚ ਨੈਸ਼ਨਲ ਹਾਈਵੇ ਜਾਮ ਅਣਮਿਥੇ ਸਮੇਂ ਲਈ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਇਸ ਸੰਘਰਸ਼ ਦੀ ਸਫਲਤਾ ਲਈ ਇਲਾਕੇ ਦੇ ਲੋਕਾਂ ਪਾਸੋ ਸਮਰਥਨ ਲੈਣ ਲਈ ਅੱਜ ਝੰਡਾ ਮਾਰਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਅਸੀਂ ਠੇਕਾ ਮੁਲਾਜਮ ਸਿਰਫ ਆਪਣੇ ਪੱਕੇ ਰੁਜਗਾਰ ਦੀ ਪ੍ਰਾਪਤੀ ਲਈ ਹੀ ਨਹੀਂ ਲੜ ਰਹੇ ਹਾਂ ਬਲਕਿ ਸੂਬੇ ਦੇ ਸਮੂਹ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਲੜ ਰਹੇ ਹਾਂ ਕਿਉਕਿ ਸੇਵਾ ਦੇ ਅਦਾਰੇ ਜੋਕਿ ਲੋਕਾਂ ਦੀ ਸੇਵਾ ਲਈ ਉਸਾਰੇ ਗਏ ਸਨ ਪਰ ਕੇਂਦਰ ਸਰਕਾਰ ਦੀ ਤਰ੍ਹਾਂ ਹੀ ਮੌਜੂਦਾ ਪੰਜਾਬ ਸਰਕਾਰ ਵੀ ਇਨ੍ਹਾਂ ਸੇਵਾ ਦੇ ਅਦਾਰਿਆਂ ਨੂੰ ਮੁਨਾਫੇ ਦੇ ਅਦਾਰਿਆਂ ਵਿਚ ਤਬਦੀਲ ਕਰ ਚੁੱਕੀ ਹੈ। ਜਿਸਦੇ ਲਈ ਕਾਰਪੋਰੇਟਰਾਂ ਦੀ ਅੰਨੀ ਲੁੱਟ ਕਰਵਾਉਣ ਲਈ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਕਰਨ ਜਾ ਰਹੀ ਹੈ। ਜਿਸ ਨਾਲ ਲੋਕਾਂ ਨੂੰ ਤਿਲ-ਫੁਲ ਮਿਲਦੀਆਂ ਸਹੂਲਤਾਂ ਖੋਹੀਆਂ ਜਾ ਰਹੀਆਂ ਹਨ ਅਤੇ ਪੱਕਾ ਰੁਜਗਾਰ ਵੀ ਖੋਹਿਆ ਜਾ ਰਿਹਾ ਹੈ। ਉਨ੍ਹਾਂ ਪਿੰਡਾਂ ਵਿਚ ਲੋਕਾਂ ਨੂੰ ਕਿਹਾ ਕਿ ਅੱਜ ਜੋ ਝੰਡਾ ਮਾਰਚ ਕੀਤਾ ਜਾ ਰਿਹਾ ਹੈ, ਉਹ ਤੁਹਾਡੇ ਵਿਰੋਧ ਵਿਚ ਨਹੀਂ ਹੈ ਜਦਕਿ ਸਮੂਹ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਕੀਤਾ ਜਾ ਰਿਹਾ ਹੈ। 13 ਸਤੰਬਰ ਨੂੰ ਪੰਜਾਬ ਭਰ ਤੋਂ ਧੂਰੀ ਵਿਚ ਨੈਸ਼ਨਲ ਹਾਈਵੇਅ ਜਾਮ ਦੇ ਪ੍ਰੋਗਰਾਮ ਵਿਚ ਸਹਿਯੋਗ ਦੇਣ ਲਈ ਕੀਤਾ ਜਾ ਰਿਹਾ ਹੈ। ਤਾਂ ਜੋ ਉਕਤ ਮੰਗਾਂ ਮਨਵਾਉਣ ਲਈ ਸਰਕਾਰ ਨੂੰ ਮਜਬੂਰ ਕੀਤਾ ਜਾ ਸਕੇ।

LEAVE A REPLY

Please enter your comment!
Please enter your name here