ਜਲੰਧਰ ਨੇ ਹਰ ਘਰ ਜਲ ਪ੍ਰਮਾਣਿਤ ਜ਼ਿਲ੍ਹੇ ਦਾ ਦਰਜਾ ਕੀਤਾ ਹਾਸਲ

ਜਲੰਧਰ, (ਦ ਸਟੈਲਰ ਨਿਊਜ਼)। ਜਲ ਜੀਵਨ ਮਿਸ਼ਨ-ਹਰ ਘਰ ਜਲ ਤਹਿਤ ਜ਼ਿਲ੍ਹਾ ਜਲੰਧਰ ਨੇ ਸੌ ਫੀਸਦੀ ਪੇਂਡੂ ਘਰਾਂ ਨੂੰ ਕਾਰਜਸ਼ੀਲ ਘਰੇਲੂ ਟੂਟੀ ਕੁਨੈਕਸ਼ਨ (ਐਫ.ਐਚ.ਟੀ.ਸੀ.) ਮੁਹੱਈਆ ਕਰਵਾ ਕੇ ਹਰ ਘਰ ਜਲ ਪ੍ਰਮਾਣਿਤ ਜ਼ਿਲ੍ਹੇ ਦਾ ਦਰਜਾ ਹਾਸਲ ਕਰਦਿਆਂ ਭਾਰਤ ਸਰਕਾਰ ਦੀ ਪੈਨ-ਇੰਡੀਆ ਸੂਚੀ ਵਿੱਚ ਜਗ੍ਹਾ ਬਣਾਈ ਹੈ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਵੱਲੋਂ ਦੇਸ਼ ਭਰ ਵਿੱਚ ਅੱਠ ਜ਼ਿਲ੍ਹਿਆਂ ਨੂੰ ਸੌ ਫੀਸਦੀ ਵਸੋਂ ਨੂੰ ਪਾਈਪਾਂ ਰਾਹੀਂ ਪਾਣੀ ਦੀ ਸਪਲਾਈ ਨਾਲ ਕਵਰ ਕਰਨ ਲਈ ਪ੍ਰਮਾਣਿਤ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਜਲੰਧਰ ਨੇ ਆਪਣੀ ਜਗ੍ਹਾ ਬਣਾਉਂਦਿਆਂ ਦੇਸ਼ ਵਿੱਚ ਨੌਵਾਂ ਅਤੇ ਪੰਜਾਬ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ। ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ 2 ਲੱਖ 23 ਹਜ਼ਾਰ 400 ਪੇਂਡੂ ਘਰਾਂ ਦੀ 11 ਲੱਖ 11 ਹਜ਼ਾਰ 618 ਵਸੋਂ ਨੂੰ ਪਾਈਪਾਂ ਰਾਹੀਂ ਟੂਟੀ ਜ਼ਰੀਏ ਸੁਰੱਖਿਅਤ ਪਾਣੀ ਮੁਹੱਈਆ ਕਰਵਾਇਆ ਗਿਆ ਹੈ, ਜਿਸ ਸਦਕਾ ਕੌਮੀ ਪੱਧਰ ’ਤੇ ਇਹ ਸਨਮਾਨ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਕੁੱਲ 960 ਇਲਾਕੇ ਹਨ, ਜਿਥੇ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਪੇਂਡੂ ਘਰਾਂ ਨੂੰ ਟੂਟੀ ਵਾਲੇ ਪਾਣੀ ਕੁਨੈਕਸ਼ਨਾਂ ਨਾਲ ਜੋੜਿਆ ਗਿਆ ਹੈ।
ਇਸ ਪ੍ਰਾਪਤੀ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਬਹੁਣ ਮਾਣ ਵਾਲੀ ਗੱਲ ਹੈ ਜ਼ਿਲ੍ਹੇ ਨੂੰ ਇਸ ਦੁਰਲੱਭ ਸਨਮਾਨ ਲਈ ਚੁਣਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2024 ਦੇ ਰਾਸ਼ਟਰੀ ਟੀਚੇ ਦੇ ਮੁਕਾਬਲੇ ਦਸੰਬਰ 2022 ਤੱਕ ਪੂਰੇ ਰਾਜ ਨੂੰ ਕਵਰ ਕਰਨ ਦਾ ਟੀਚਾ ਮਿਥਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਪ੍ਰਾਜੈਕਟ ਨੂੰ ਅਣਥੱਕ ਯਤਨਾਂ ਸਦਕਾ ਮੁਕੰਮਲ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਜਲ ਜੀਵਨ ਮਿਸ਼ਨ ਤਹਿਤ ਪਿੰਡਾਂ ਦੇ ਸਾਰੇ ਘਰਾਂ ਵਿਚਲੀਆਂ ਟੂਟੀਆਂ ਦੇ ਨਾਲ-ਨਾਲ ਪਿੰਡਾਂ ਦੀਆਂ ਸਾਰੀਆਂ ਸਾਂਝੀਆਂ ਥਾਵਾਂ ਜਿਵੇਂ ਆਂਗਣਵਾੜੀ ਸੈਂਟਰ, ਪੰਚਾਇਤ ਘਰ, ਸਕੂਲ, ਡਿਸਪੈਂਰੀਆਂ ਆਦਿ ਨੂੰ ਵੀ ਟੂਟੀ ਕੁਨੈਕਸ਼ਨਾਂ ਨਾਲ ਜੋੜਿਆ ਜਾ ਚੁੱਕਾ ਹੈ।

Advertisements

LEAVE A REPLY

Please enter your comment!
Please enter your name here