ਅੰਮ੍ਰਿਤਸਰ ਵਿੱਚ ਨਿਹੰਗ ਸਿੰਘਾਂ ਵੱਲੋਂ ਚੈਨੀ-ਖੈਣੀ ਨੂੰ ਲੈ ਕੇ ਹੋਇਆਂ ਸੀ ਵਿਵਾਦ, ਇੱਕ ਆਰੋਪੀ ਗ੍ਰਿਫ਼ਤਾਰ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਅੰਮ੍ਰਿਤਸਰ ਵਿਖੇ ਸ਼੍ਰੀ ਹਰਮਿੰਦਰ ਸਾਹਿਬ ਵਿਖੇ ਨਿਹੰਗ ਸਿੰਘਾਂ ਵੱਲੋਂ ਬੀਤੇ ਦਿਨ ਇਕ ਨੌਜ਼ਵਾਨ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਪਰ ਹੁਣ ਇਸ ਮਾਮਲੇ ਵਿੱਚ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਦੱਸ ਦਈਏ ਕਿ ਥਾਣਾ ਬੀ ਡਿਵੀਜ਼ਨ ਦੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਪ੍ਰੈਸ ਕਾਨਫਰੰਸ ਦੋਰਾਨ ਦੱਸਿਆਂ ਕਿ ਇਹ ਝਗੜਾ ਚੈਨੀ-ਖੈਣੀ ਨੂੰ ਲੈ ਕੇ ਹੋਇਆਂ ਸੀ। ਜਿਸਦੇ ਕਾਰਣ ਇਹ ਹੌਲੀ-ਹੌਲੀ ਕਤਲ ਦੀ ਵਾਰਦਾਤ ਵਿੱਚ ਬਦਲ ਗਿਆ।

Advertisements

ਜਿਸ ਦੀਆਂ ਸੀਸੀਟੀਵੀ ਵੀਡੀਓ ਵੀ ਸ਼ੋਸਲ ਮੀਡੀਆਂ ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ । ਪੁਲਿਸ ਵੱਲੋ ਆਰੋਪੀਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਇੱਕ ਆਰੋਪੀ ਨੂੰ ਗਿ੍ਰਫਤਾਰ ਕਰ ਲਿਆ ਗਿਆ ਜਿਸਦੀ ਪਛਾਣ ਰਮਨਦੀਪ ਸਿੰਘ ਵਜੋਂ ਹੋਈ ਹੈ। ਜੋ ਕਿ ਖਾਲਸਾ ਕਾਲਜ ਨੇੜੇ ਦਾ ਰਹਿਣ ਵਾਲਾ ਹੈ ਅਤੇ ਜੋ ਕਿ ਉਥੇ ਹੋਟਲ ਵਿੱਚ ਵੇਟਰ ਦਾ ਕੰਮ ਕਰਦਾ ਹੈ। ਇਸਤੋਂ ਇਲਾਵਾ ਬਾਕੀ ਦੋ ਦੋਸ਼ੀ ਨਿਹੰਗ ਸਿੰਘਾਂ ਦੀ ਵੀ ਸ਼ਨਾਖਤ ਕਰ ਲਈ ਗਈ ਹੈ, ਜਿਨ੍ਹਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ ਅਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here