ਡੇਂਗੂ ਕੰਟਰੋਲ ਪ੍ਰੋਗ੍ਰਾਮ ਅਧੀਨ ਜ਼ਿਲੇ ਅੰਦਰ ਸਿਹਤ ਕਰਮਚਾਰੀਆਂ ਵੱਲੋਂ ਲਗਾਤਾਰ ਸਰਵੇਲੈਂਸ ਅਤੇ ਜਾਗਰੂਕਤਾ ਗਤੀਵਿਧੀਆਂ ਜਾਰੀ

ਫਿਰੋਜ਼ਪੁਰ, (ਦ ਸਟੈਲਰ ਨਿਊਜ਼)। ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਕਾਰਜਕਾਰੀ ਸਿਵਲ ਸਰਜਨ ਡਾ: ਰਾਜਿੰਦਰ ਮਨਚੰਦਾ ਦੀ ਅਗਵਾਈ ਵਿੱਚ ਵੱਖ ਵੱਖ ਸਿਹਤ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸ ਸਿਲਸਿਲੇ ਵਿੱਚ ਜ਼ਿਲੇ ਅੰਦਰ ਡੇਂਗੂ ਕੰਟਰੋਲ ਪ੍ਰੋਗ੍ਰਾਮ ਅਧੀਨ ਜ਼ਿਲੇ ਅੰਦਰ ਸਿਹਤ ਕਰਮਚਾਰੀਆਂ ਵੱਲੋਂ ਲਗਾਤਾਰ ਸਰਵੇਲੈਂਸ ਅਤੇ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਇਸ ਦੌਰਾਨ ਵਿਭਾਗ ਦੇ ਸਹਾਇਕ ਮਲੇਰੀਆ ਅਫਸਰ ਹਰਮੇਸ਼ ਚੰਦਰ ਦੀ ਅਗਵਾਈ ਵਿੱਚ ਮ:ਪ:ਹ:ਵ ਰਮਨ ਅੱਤਰੀ, ਰਾਮ ਪ੍ਰਤਾਪ ਅਤੇ ਸੁਰਿੰਦਰ ਸੋਢੀ ਦੀ ਟੀਮ ਵੱਲੌਂ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਵਿਖੇ ਇੱਕ ਜਾਗਰੂਕਤਾ ਸਭਾ ਆਯੋਜਿਤ ਕੀਤੀ ਗਈ ਜਿਸ ਦੌਰਾਨ ਸੰਬੋਧਨ ਕਰਦਿਆ ਸਹਾਇਕ ਮਲੇਰੀਆ ਅਫਸਰ ਨੇ ਕਿਹਾ ਕਿ ਡੇਂਗੂ ਰੋਗ ਏਡੀਜ ਇਜਿਪਟਿਸ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਇੱਕ ਵਾਇਰਲ ਬੀਮਾਰੀ ਹੈ ਜਿਸ ਵਿੱਚ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿੱਛਲੇ ਭਾਗ ਵਿੱਚ ਦਰਦ, ਸਰੀਰ ਅਤੇ ਜੋੜਾਂ ਵਿੱਚ ਦਾ ਅਸਿਹ ਦਰਦ ਆਦਿ ਲੱਛਣ ਪ੍ਰਗਟ ਹੋ ਸਕਦੇ ਹਨ। ਉਹਨਾਂ ਕਿਹਾ ਕਿ ਇਸ ਨੂੰ ਫੈਲਾਉਣ ਵਾਲੇ ਮੱਛਰ ਖੜੇ ਸਾਫ ਪਾਣੀ ਵਿੱਚ ਵੱਧਦੇ ਹਨ ਅਤੇ ਇਹ ਦਿਨ ਵੇਲੇ ਕੱਟਦੇ ਹਨ।

Advertisements

ਸਿਵਲ ਸਰਜਨ ਨੇ ਦੱਸਿਆ ਕਿ ਮੱਛਰਾਂ ਦੇ ਵਾਧੇ ਨੂੰ ਰੋਕਣ ਲਈ ਘਰਾਂ ਅੰਦਰ ਕਿਸੇ ਵੀ ਰੂਪ ਵਿੱਚ ਪਾਣੀ ਖੜਾ ਹੋਣ ਦੇਣ ਤੋਂ ਰੋਕਣਾ ਚਾਹੀਦਾ ਹੈ। ਘਰਾਂ ਅੰਦਰ ਕੂਲਰਾਂ ਦਾ ਪਾਣੀ ਹਫਤੇ ਵਿੱਚ ਇੱਕ ਵਾਰ ਜਰੂਰ ਬਦਲਦਾ ਚਾਹੀਦਾ ਹੈ। ਕਿਉਂਕਿ ਡੇਂਗੂ ਦਾ ਲਾਰਵਾ ਇੱਕ ਹਫਤੇ ਵਿੱਚ ਮੱਛਰ ਦੇ ਰੂਪ ਵਿੱਚ ਪਰਵਰਤਿਤ ਹੋ ਜਾਂਦਾ ਹੈ। ਇਸੇ ਲਈ ਸਿਹਤ ਵਿਭਾਗ ਵੱਲੋਂ ਫਰਾਈਡੇ ਡ੍ਰਾਈ ਡੇ ਦਾ ਨਾਰਾ ਦਿੱਤਾ ਗਿਆ ਹੈ। ਜਿਸ ਤਹਿਤ ਘਰਾਂ, ਦਫਤਰਾਂ ਅਤੇ ਦੁਕਾਨਾਂ ਦੀਆਂ ਛੱਤਾਂ ਆਦਿ ਤੇ ਪਏ ਕਬਾੜ ਸਾਮਾਨ, ਟਾਇਰ ਅਤੇ ਗਮਲਿਆਂ ਆਦਿ ਵਿੱਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਜਾਗਰੂਕਤਾ ਸਭਾ ਦੌਰਾਨ ਸਿਹਤ ਕਰਮਚਾਰੀ ਰਮਨ ਅੱਤਰੀ ਨੇ ਚਰਚਾ ਨੂੰ ਜਾਰੀ ਰੱਖਦਿਆਂ ਕਿਹਾ ਕਿ ਮੱਛਰਾਂ ਦੇ ਕੱਟਣ ਤੋਂ ਬਚਾਅ ਲਈ ਸਰੀਰ ਨੂੰ ਪੂਰੀ ਤਰਾਂ ਕਵਰ ਕਰਨ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਮੱਛਰਦਾਨੀਆਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਵਿਅਕਤੀ ਨੂੰ ਤੇਜ਼ ਬੁਖਾਰ, ਸਰੀਰ ਦਰਦ ਦੀ ਸੂਰਤ ਵਿੱਚ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਡੇਂਗੂ ਦੀ ਜਾਂਚ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਖੇ ਮੁਫਤ ਉਪਲੱਬਧ ਹੈ।

LEAVE A REPLY

Please enter your comment!
Please enter your name here