ਛੇ ਜ਼ਿਲ੍ਹਿਆਂ ਦੇ 27 ਹਜ਼ਾਰ ਉਮੀਦਵਾਰ ਭਰਤੀ ਰੈਲੀ ‘ਚ ਹੋਣਗੇ ਸ਼ਾਮਲ: ਭਰਤੀ ਡਾਇਰੈਕਟਰ

ਪਟਿਆਲਾ,(ਦ ਸਟੈਲਰ ਨਿਊਜ਼)। 17 ਸਤੰਬਰ ਤੋਂ ਫ਼ੌਜ ਦੇ ਆਰਮੀ ਭਰਤੀ ਦਫ਼ਤਰ, ਪਟਿਆਲਾ ਵੱਲੋਂ ਸੰਗਰੂਰ, ਮਾਨਸਾ, ਬਰਨਾਲਾ, ਪਟਿਆਲਾ, ਮਾਲੇਰਕੋਟਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਸ਼ੁਰੂ ਕੀਤੀ ਜਾ ਰਹੀ ਭਰਤੀ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਅੱਜ ਇਸ ਸਬੰਧੀ ਭਰਤੀ ਡਾਇਰੈਕਟਰ ਕਰਨਲ ਅਸੀਸ ਲਾਲ ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਦੱਸਿਆ ਕਿ ਭਰਤੀ ਹੋਣ ਆਉਣ ਵਾਲੇ ਨੌਜਵਾਨਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

Advertisements

ਉਨ੍ਹਾਂ ਦੱਸਿਆ ਕਿ 17 ਸਤੰਬਰ ਤੋਂ 30 ਸਤੰਬਰ ਤੱਕ ਚੱਲਣ ਵਾਲੀ ਭਰਤੀ ਰੈਲੀ ਵਿੱਚ ਛੇ ਜ਼ਿਲ੍ਹਿਆ ਦੇ 27 ਹਜ਼ਾਰ ਉਮੀਦਵਾਰ ਹਿੱਸਾ ਲੈ ਰਹੇ ਹਨ। ਮੀਟਿੰਗ ਦੌਰਾਨ ਭਰਤੀ ਡਾਇਰੈਕਟਰ ਕਰਨਲ ਅਸੀਸ ਲਾਲ ਨੇ ਦੱਸਿਆ ਕਿ ਭਰਤੀ ਹੋਣ ਆਏ ਉਮੀਦਵਾਰਾਂ ਦਾ ਦਾਖਲਾ ਸਵੇਰੇ 2:30 ਵਜੇ ਤੋਂ ਸਵੇਰੇ 6 ਵਜੇ ਤੱਕ ਗੇਟ ਨੰਬਰ 3 ਤੋਂ ਹੋਵੇਗਾ ਤੇ 2 ਨੰਬਰ ਗੇਟ ਤੋਂ ਬਾਹਰ ਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੈਡੀਕਲ ਲਈ ਉਮੀਦਵਾਰ ਅਗਲੇ ਦਿਨ ਗੇਟ ਨੰਬਰ 1 ਰਾਹੀਂ ਦਾਖਲ ਹੋਣਗੇ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਨੂੰ ਐਡਮਿਟ ਕਾਰਡ ਜਾਰੀ ਕੀਤੇ ਜਾ ਚੁੱਕੇ। ਕਰਨਲ ਅਸੀਸ ਲਾਲ ਨੇ ਦੱਸਿਆ ਕਿ ਆਰਮੀ ‘ਚ ਭਰਤੀ ਕੇਵਲ ਮੈਰਿਟ ‘ਤੇ ਕੀਤੀ ਹੀ ਜਾਂਦੀ ਹੈ, ਇਸ ਲਈ ਉਮੀਦਵਾਰ ਇਸ ਭਰਤੀ ਲਈ ਕਿਸੇ ਨੂੰ ਕਿਸੇ ਕਿਸਮ ਦੀ ਰਿਸ਼ਵਤ ਆਦਿ ਨਾ ਦੇਣ ਅਤੇ ਕਿਸੇ ਵੀ ਤਰ੍ਹਾਂ ਦੇ ਟਾਊਟਾਂ ਤੋਂ ਸਾਵਧਾਨ ਰਹਿਣ।

LEAVE A REPLY

Please enter your comment!
Please enter your name here