ਐਸਵੀਜੇਸੀ ਡੀਏਵੀ ਪਬਲਿਕ ਸਕੂਲ ਦਸੂਹਾ ਵਿਖੇ ਮੋਟੀਵੇਸ਼ਨਲ ਸੈਮੀਨਾਰ ਦਾ ਕੀਤਾ ਗਿਆ ਆਯੋਜਨ

ਦਸੂਹਾ ( ਦ ਸਟੈਲਰ ਨਿਊਜ਼), ਰਿਪੋਰਟ: ਮਨੂੰ ਰਾਮਪਾਲ। ਦਸੂਹਾ ਵਿੱਚ ਪ੍ਰਿੰਸੀਪਲ ਰਸ਼ਮੀ ਮਹਿੰਗੀ ਜੀ ਦੀ ਕੁਸ਼ਲ ਅਗਵਾਈ ਹੇਠ ਇਕ ਦਿਨ ਦਾ ਮੋਟੀਵੇਸ਼ਨਲ ਸੈਮੀਨਾਰ ਦਾ ਆਯੋਜਨ ਕੀਤਾ ਗਿਆ ।ਇਸ ਸੈਮੀਨਾਰ ਵਿੱਚ ਸਪੀਕਰ ਦੇ ਰੂਪ ਵਿੱਚ ਸਕੂਲ ਦੇ ਹੀ ਪੁਰਾਣੇ ਵਿਦਿਆਰਥੀ ਰਜਤ ਕੁਲਸ੍ਰੇਸ਼ਟ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਤੇ ਬੋਲਦਿਆਂ ਰਚਿਤ ਕੁਲਸ੍ਰੇਸ਼ਟ ਜੀ ਨੇ ਆਪਣੇ ਜੀਵਨ ਦਾ ਅਨੁਭਵ ਦੱਸਦੇ ਹੋਏ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਤੇ ਉਨ੍ਹਾਂ ਦੱਸਿਆ ਦੱਸਿਆ ਕਿ ਉਹ ਵੀ ਉਨ੍ਹਾਂ ਵਾਂਗ ਹੀ ਇਸ ਸਕੂਲ ਦੇਇੱਕ ਸਾਧਾਰਨ ਵਿਦਿਆਰਥੀ ਹੀ ਰਹੇ ਹਨ। ਜਿਸ ਨੂੰ ਕਦੇ ਸਟੇਜ ਤੇ ਚੜ੍ਹਨ ਤੋੱ ਵੀ ਡਰ ਲੱਗਦਾ ਸੀ ਪਰ ਹੁਣ ਉਹ ਇੱਕ ਮਲਟੀਨੈਸ਼ਨਲ ਕੰਪਨੀ ਵਿੱਚ ਬਤੌਰ ਸਾਫਟਵੇਅਰ ਇੰਜੀਨੀਅਰ ਹਨ। ਅਤੇ ਸਾਇੰਸ ਦੇ ਕਈ ਪ੍ਰਾਜੈਕਟਾਂ ਉੱਤੇ ਲਗਾਤਾਰ ਕੰਮ ਕਰ ਰਹੇ ਹਨ।

Advertisements

ਉਨ੍ਹਾਂ ਵਿਦਿਆਰਥੀਆਂ ਨੂੰ ਸਮਝਾਇਆ ਕਿ ਸਾਨੂੰ ਕਦੇ ਵੀ ਗਲਤੀਆਂ ਤੋਂ ਘਬਰਾਉਣਾ ਨਹੀਂ ਚਾਹੀਦਾ, ਸਗੋਂ ਇਨ੍ਹਾਂ ਗਲਤੀਆਂ ਤੋਂ ਸਿੱਖਿਆ ਲੈ ਕੇ ਹੀ ਅੱਗੇ ਵਧਣਾ ਚਾਹੀਦਾ ਹੈ।ਸਾਨੂੰ ਭਵਿੱਖ ਵਿੱਚ ਉਹੀ ਕਿੱਤਾ ਅਪਨਾਉਣਾ ਚਾਹੀਦਾ ਹੈ ਜਿਸ ਵਿੱਚ ਸਾਡੀ ਰੁਚੀ ਹੋਵੇ ਨਾ ਕਿ ਕਿਸੇ ਦੇ ਪਿੱਛੇ ਲੱਗ ਕੇ ਸਾਨੂੰ ਗ਼ਲਤ ਕਿੱਤੇ ਦੀ ਚੋਣ ਕਰਨੀ ਚਾਹੀਦੀ ਹੈ ਸਾਨੂੰ ਹਰ ਕੰਮ ਦੇ ਨਵੇਂ ਨਵੇਂ ਤਰੀਕਿਆਂ ਤੇ ਵਿਚਾਰ ਕਰਦੇ ਰਹਿਣਾ ਚਾਹੀਦਾ ਹੈ ਉਨ੍ਹਾਂ ਵਿਦਿਆਰਥੀਆਂ ਨੂੰ ਇਹ ਵੀ ਸਮਝਾਇਆ ਕਿ ਸਾਨੂੰ ਆਪਣੀ ਸੋਚ ਨੂੰ ਉੱਚਾ ਰੱਖਣਾ ਚਾਹੀਦਾ ਹੈ ।ਆਪਣੀ ਗੱਲਬਾਤ ਨੂੰ ਜਾਰੀ ਰੱਖਦਿਆਂ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਭਵਿੱਖ ਨੂੰ ਲੈ ਕੇ ਸਵਾਲ ਜਵਾਬ ਵੀ ਕੀਤੇ, ਜਿਸ ਨਾਲ ਇਹ ਸੈਮੀਨਾਰ ਸਾਰਿਆਂ ਲਈ ਖਿੱਚ ਦਾ ਕੇਂਦਰ ਰਿਹਾ, ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਰਸ਼ਮੀ ਮਹਿੰਗੀ ਜੀ ਨੇ ਰਚਿਤ ਕੁਲਸ੍ਰੇਸ਼ਟ ਜੀ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਤੇ ਵਿਦਿਆਰਥੀਆਂ ਨੂੰ ਉਨ੍ਹਾਂ ਤੋਂ ਸਿੱਖਿਆ ਲੈ ਕੇ ਭਵਿੱਖ ਵਿੱਚ ਅੱਗੇ ਵਧਣ ਲਈ ਪ੍ਰੇਰਿਆ।

LEAVE A REPLY

Please enter your comment!
Please enter your name here