ਘੱਟ ਗਿਣਤੀ ਵਰਗ ਨਾਲ ਸਬੰਧਿਤ ਵਿਦਿਆਰਥੀ ਪ੍ਰੀ-ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਮੈਰਿਟ-ਕਮ-ਮੀਨਜ ਸਕਾਲਰਸ਼ਿਪ ਲਈ ਕਰ ਸਕਦੇ ਹਨ ਅਪਲਾਈ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਭਾਰਤ ਸਰਕਾਰ ਵੱਲੋਂ ਘੱਟ ਗਿਣਤੀ ਵਰਗ (ਸਿੱਖ, ਮੁਸਲਿਮ, ਬੋਧੀ, ਪਾਰਸੀ, ਜੈਨ ਅਤੇ ਇਸਾਈ) ਦੇ ਵਿੱਦਿਆਰਥੀਆਂ ਨੂੰ ਪ੍ਰੀ-ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਮੈਰਿਟ-ਕਮ-ਮੀਨਜ ਸਕਾਲਰਸ਼ਿਪ ਦਾ ਲਾਭ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਸੁੱਖਵਿੰਦਰ ਸਿੰਘ ਘੁੰਮਣ ਵੱਲੋਂ ਦੱਸਿਆ ਗਿਆ ਕਿ ਨੈਸ਼ਨਲ ਸਕਾਲਰਸ਼ਿਪ ਪੋਰਟਲ www.scholarship.gov.in ’ਤੇ ਆਨ ਲਾਈਨ ਦਰਖਾਸਤਾਂ ਦੀ ਮੰਗ ਕੀਤੀ ਗਈ ਹੈ। ਯੋਗ ਵਿਦਿਆਰਥੀ ਨੈਸ਼ਨਲ ਸਕਾਲਰਸ਼ਿਪ ਪੋਰਟਲ ’ਤੇ ਦਰਸ਼ਾਈਆਂ ਗਾਈਡ ਲਾਈਨਜ਼ ਦੀ ਪਾਲਣਾ ਕਰਦੇ ਹੋਏ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਲਈ ਮਿਤੀ 30-09-2022, ਪੋਸਟ ਮੈਟ੍ਰਿਕ ਅਤੇ ਮੈਰਿਟ-ਕਮ-ਮੀਨਜ ਸਕਾਲਰਸ਼ਿਪ ਸਕੀਮ ਲਈ 31-10-2022 ਤੱਕ ਅਪਲਾਈ ਕਰ ਸਕਦੇ ਹਨ। ਵਿਦਿਆਰਥੀ ਪਾਸ ਆਮਦਨ ਸਰਟੀਫਿਕੇਟ, ਆਧਾਰ ਕਾਰਡ ਨਾਲ ਲਿੰਕਡ ਬੈਂਕ ਖਾਤਾ, ਘੱਟੋ-ਘੱਟ ਇੱਕ ਸਾਲ ਦਾ ਅਪਣਾਇਆ ਗਿਆ ਲਾਜ਼ਮੀ ਕੋਰਸ ਆਦਿ ਸ਼ਰਤਾਂ ਪੂਰੀਆਂ ਕਰਦਾ ਹੋਵੇ।

Advertisements

ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਵੱਲੋਂ ਇਹ ਵੀ ਦੱਸਿਆ ਗਿਆ ਕਿ ਜਿਹੜੇ ਵਿਦਿਆਰਥੀ ਡਾ. ਬੀ.ਆਰ. ਅੰਬੇਦਕਰ ਨੈਸ਼ਨਲ ਇੰਸਟੀਚਿਊਟ ਆਫ ਟੈਕਨੌਲਜ਼ੀ, ਜਲੰਧਰ, ਸੰਤ ਲੌਂਗੋਵਾਲ ਇੰਸਟੀਚਊਟ ਆਫ ਇੰਜੀਨੀਅਰਿੰਗ ਐਂਡ ਟੈਕਨੌਲੋਜੀ, ਲੌਂਗੋਵਾਲ, ਸੰਗਰੂਰ, ਇੰਡੀਅਨ ਇੰਸਟੀਚਿਊਟ ਆਫ ਟੈਕਨੌਲੋਜੀ, ਰੂਪਨਗਰ ਪੜ੍ਹ ਰਹੇ ਹਨ, ਇੰਨ੍ਹਾਂ ਵਿਦਿਆਰਥੀਆਂ ਦੀ ਪੂਰੀ ਫੀਸ ਰੀਬਰਸਡ ਹੋਵੇਗੀ। ਯੋਗ ਵਿਦਿਆਰਥੀ ਦਸਤਾਵੇਜਾਂ ਸਮੇਤ ਆਪਣੇ ਵਿੱਦਿਅਕ ਅਦਾਰੇ ਵੱਲੋਂ ਨਾਮਜ਼ਦ ਕੀਤੇ ਨੋਡਲ ਅਫਸਰ ਨਾਲ ਸੰਪਰਕ ਕਰ ਸਕਦੇ ਹਨ। ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਸੁਖਵਿੰਦਰ ਸਿੰਘ ਘੁੰਮਣ ਵੱਲੋਂ ਇਹ ਵੀ ਦੱਸਿਆ ਗਿਆ ਕਿ ਜੇਕਰ ਕੋਈ ਵਿਦਿਅਕ ਅਦਾਰਾ ਸਕੀਮ ਦੇ ਨਿਯਮਾਂ ਅਧੀਨ ਨਾ ਕਵਰ ਹੋਣ ਵਾਲੇ ਵਿੱਦਿਆਰਥੀਆਂ ਨੂੰ ਆਨਲਾਈਨ ਅਪਲਾਈ ਕਰਦਾ ਹੈ, ਉਸ ਦੀ ਨਿਰੋਲ ਜਿੰਮੇਵਾਰੀ ਸਬੰਧਤ ਸੰਸਥਾ ਦੀ ਹੋਵੇਗੀ। ਉਨ੍ਹਾਂ ਵੱਲੋਂ ਸਮੂਹ ਵਿੱਦਿਅਕ ਅਦਾਰਿਆਂ ਨੂੰ ਕਿਹਾ ਗਿਆ ਕਿ ਸਬੰਧਤ ਸਕੀਮ ਵਿੱਚ ਕਵਰ ਹੋਣ ਵਾਲੇ ਵੱਧ ਤੋਂ ਵੱਧ ਵਿੱਦਿਆਰਥੀਆਂ ਦੀ ਨੈਸ਼ਨਲ ਸਕਾਲਰਸ਼ਿਪ ਪੋਰਟਲ ’ਤੇ ਆਨ ਲਾਈਨ ਅਪਲਾਈ ਕਰਨਾ ਯਕੀਤੀ ਬਣਾਇਆ ਜਾਵੇ। ਵਿਦਿਆਰਥੀਆਂ ਨੂੰ ਇਸ ਸਬੰਧ ਵਿੱਚ ਨੋਟਿਸ ਬੋਰਡ/ਅਸੈਂਬਲੀ ਆਦਿ ਮਾਧਿਅਮ ਰਾਹੀਂ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਵਿਸਥਾਰਪੂਰਵਕ ਜਾਣਕਾਰੀ ਲਈ ਘੱਟ ਗਿਣਤੀ ਮੰਤਰਾਲੇ ਦੀ ਵੈਬਸਾਈਟ www.scholarship.gov.in ਜਾਂ ਟੌਲ ਫਰੀ ਨੰਬਰ 1800-11-2021 ਤੋਂ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।  

LEAVE A REPLY

Please enter your comment!
Please enter your name here