ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਵਕੀਲ ਸੰਧੂ ਨੇ ਬਿਰਧ ਆਸ਼ਰਮ ਵਿੱਚ ਬਜ਼ੁਰਗਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਲਿਆ ਜਾਇਜਾ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸੀ.ਜੇ.ਐੱਮ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀਆਂ ਹਦਾਇਤਾਂ ਅਨੁਸਾਰ ਪੈਨਲ ਐਡਵੋਕੇਟ ਸ. ਪ੍ਰਭਦੀਪ ਸਿੰਘ ਸੰਧੂ ਵੱਲੋਂ ਬਿਰਦ ਆਸ਼ਰਮ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਐਡਵੋਕੇਟ ਪ੍ਰਭਦੀਪ ਸਿੰਘ ਸੰਧੂ ਨੇ ਬਿਰਧ ਆਸ਼ਰਮ ਵਿੱਚ ਬਜ਼ੁਰਗਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜਾ ਲਿਆ। ਐਡਵੋਕੇਟ ਸੰਧੂ ਨੇ ਕਿਹਾ ਕਿ ਬੁਢਾਪਾ ਜ਼ਿੰਦਗੀ ਦਾ ਅਨਿਖੜਵਾਂ ਅੰਗ ਹੈ ਅਤੇ ਇਹ ਇੱਕ ਕੁਦਰਤੀ ਵਰਤਾਰਾ ਹੈ।

Advertisements

ਉਨ੍ਹਾਂ ਕਿਹਾ ਕਿ ਬਜ਼ੁਰਗ ਅਵਸਥਾ ਵਿੱਚ ਬਜ਼ੁਰਗਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਵਿਸ਼ੇਸ਼ ਸਹਾਰੇ ਦੀ ਲੋੜ ਹੁੰਦੀ ਹੈ ਅਤੇ ਬਿਰਧ ਆਸ਼ਰਮ ਦੇ ਪ੍ਰਬੰਧਕਾਂ ਨੂੰ ਬਜ਼ੁਰਗਾਂ ਦੀ ਸੇਵਾ ਵਿੱਚ ਕੋਈ ਕਮੀਂ ਨਹੀਂ ਛੱਡਣੀ ਚਾਹੀਦੀ। ਉਨ੍ਹਾਂ ਕਿਹਾ ਕਿ ਬਿਰਧ ਆਸ਼ਰਮ ਵਿੱਚ ਰਹਿ ਰਹੇ ਬਜ਼ੁਰਗਾਂ ਦੀ ਸਿਹਤ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਲੋੜ ਪੈਣ ’ਤੇ ਉਨ੍ਹਾਂ ਨੂੰ ਤੁਰੰਤ ਮੈਡੀਕਲ ਸਹੂਲਤ ਦਿੱਤੀ ਜਾਵੇ। ਇਸ ਮੌਕੇ ਉਨ੍ਹਾਂ ਬਜ਼ੁਰਗਾਂ ਨੂੰ ਮਿਲ ਰਹੇ ਖਾਣੇ ਨੂੰ ਚੈੱਕ ਕੀਤਾ ਅਤੇ ਬਿਰਧ ਆਸ਼ਰਮ ਦੇ ਪ੍ਰਬੰਧਾਂ ’ਤੇ ਤਸੱਲੀ ਜ਼ਾਹਰ ਕੀਤੀ। ਦੱਸਣਯੋਗ ਹੈ ਕਿ ਬਿਰਧ ਆਸ਼ਰਮ ਗੁਰਦਾਸਪੁਰ ਵਿਖੇ 27 ਬਜ਼ੁਰਗ ਰਹਿ ਰਹੇ ਹਨ ਅਤੇ ਆਸ਼ਰਮ ਦੇ ਪ੍ਰਬੰਧਕਾਂ ਵੱਲੋਂ ਸਾਰੇ ਬਜ਼ੁਰਗਾਂ ਦਾ ਵਿਸ਼ੇਸ਼ ਖਿਆਲ ਰੱਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here