ਵਿਧਾਇਕ ਅਮਰਪਾਲ ਅਤੇ ਸਿਵਲ ਸਰਜਨ ਨੇ ਸਾਂਝੇ ਤੌਰ ’ਤੇ ਕੀਤਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਹਸਪਤਾਲ ਦਾ ਮੁਆਇਨਾ

ਗੁਰਦਾਸਪੁਰ(ਦ ਸਟੈਲਰ ਨਿਊਜ਼)। ਵਿਧਾਨਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਅੱਜ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਰੂਰਲ ਹਸਪਤਾਲ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਹਸਪਤਾਲ ਦੀ ਓ.ਪੀ.ਡੀ. ਚੈੱਕ ਕਰਨ ਤੋਂ ਇਲਾਵਾ ਹਸਪਤਾਲ ਵਿੱਚ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ। ਚੈਕਿੰਗ ਦੌਰਾਨ ਪਾਇਆ ਗਿਆ ਕਿ ਇਸ ਹਸਪਤਾਲ ਵਿੱਚ ਰੋਜ਼ਾਨਾਂ 70 ਤੋਂ 100 ਦੇ ਕਰੀਬ ਮਰੀਜ਼ ਦਵਾਈ ਲੈਣ ਆੳਂਦੇ ਹਨ ਅਤੇ ਅੱਜ ਹਸਪਤਾਲ ਵਿੱਚ 6 ਮਰੀਜ਼ ਇਲਾਜ ਲਈ ਦਾਖਲ ਸਨ।

Advertisements

ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਇਹ ਰੂਰਲ ਹਸਪਤਾਲ ਇਸ ਸ਼ਹਿਰ ਦੇ ਨਾਲ ਆਸ-ਪਾਸ ਦੇ ਦਰਜਨਾਂ ਪਿੰਡਾਂ ਨੂੰ ਸਿਹਤ ਸੇਵਾਵਾਂ ਦਿੰਦਾ ਹੈ। ਵਿਧਾਇਕ ਨੇ ਕਿਹਾ ਕਿ ਉਹ ਖੁਦ ਵੀ ਲੋੜ ਪੈਣ ’ਤੇ ਇਸੇ ਹਸਪਤਾਲ ਤੋਂ ਦਵਾਈ ਲੈਂਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਰੂਰਲ ਹਸਪਤਾਲ ਦੀ ਵੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਇਥੇ ਮਾਹਿਰ ਡਾਕਟਰ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਜਲਦ ਹੀ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਨਾਲ ਮੁਲਾਕਾਤ ਕਰਨਗੇ।

ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿਹਤ ਸੇਵਾਵਾਂ ਵੱਲ ਧਿਆਨ ਨਾ ਦੇਣ ਕਾਰਨ ਸਰਕਾਰੀ ਹਸਪਤਾਲਾਂ ਤੇ ਹੋਰ ਸਿਹਤ ਸੰਸਥਾਵਾਂ ਵਿੱਚ ਸਿਹਤ ਸੇਵਾਵਾਂ ਦੇ ਮਿਆਰ ਵਿੱਚ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ ਸਿਹਤ ਸੇਵਾਵਾਂ ਨੂੰ ਠੀਕ ਕਰਕੇ ਸਸਤੀਆਂ ਤੇ ਮਿਆਰੀ ਸਿਹਤ ਸੇਵਾਵਾਂ ਆਮ ਇਨਸਾਨ ਦੀ ਪਹੁੰਚ ਵਿੱਚ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਜਿਥੇ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਓਥੇ ਹਸਪਤਾਲਾਂ ਵਿੱਚ ਵੀ ਸੁਧਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਐਸਐਮਓ ਡਾ. ਮਨੋਹਰ ਲਾਲ, ਮੈਡੀਕਲ ਅਫਸਰ ਡਾ. ਰਮਨੀਤ ਕੌਰ ਤੇ ਹੋਰ ਸਟਾਫ਼ ਵੀ ਹਾਜ਼ਰ ਸੀ।  

LEAVE A REPLY

Please enter your comment!
Please enter your name here