Wednesday, October 21, 2026
Home Chandigarh ਕੁਲਤਾਰ ਸਿੰਘ ਸੰਧਵਾਂ ਵੱਲੋਂ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਦੇਹਾਂਤ ’ਤੇ ਦੁੱਖ...

ਕੁਲਤਾਰ ਸਿੰਘ ਸੰਧਵਾਂ ਵੱਲੋਂ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਦੇਹਾਂਤ ’ਤੇ ਦੁੱਖ ਪ੍ਰਗਟ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦੀ ਮੌਤ ’ਤੇ ਡੂੰਘਾ ਦੁੱਖ ਪ੍ਰ੍ਰਗਟ ਕੀਤਾ ਹੈ। ਜਥੇਦਾਰ ਹਿੱਤ 77 ਸਾਲ ਦੇ ਸਨ ਅਤੇ ਉਹ ਸ਼ਨੀਵਾਰ ਨੂੰ ਵਿਛੋੜਾ ਦੇ ਗਏ। ਆਪਣੇ ਸ਼ੋਕ ਸੁਨੇਹੇ ਵਿਚ ਸਪੀਕਰ ਨੇ ਕਿਹਾ ਕਿ ਜਥੇਦਾਰ ਹਿੱਤ ਦੇ ਵਿਛੋੜੇ ਦਾ ਉਨਾਂ ਨੂੰ ਬਹੁਤ ਦੁੱਖ ਹੋਇਆ ਹੈ। ਉਨਾਂ ਨੇ ਦੁੱਖੀ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਵਿਛੜੀ ਰੂਹ ਦੀ ਆਤਮਾ ਦੀ ਸ਼ਾਂਤੀ ਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਕਰਨ ਬਲ ਬਖਸ਼ਣ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

Advertisements

LEAVE A REPLY

Please enter your comment!
Please enter your name here