ਰਾਜਪਾਲ ਬਨਵਾਰੀ ਲਾਲ ਪੁਰੋਹਿਤ 12 ਸਤੰਬਰ ਨੂੰ ਸਰਹੱਦੀ ਪਿੰਡਾਂ ਦੇ ਸਰਪੰਚਾਂ ’ਤੇ ਮੋਹਤਬਰਾਂ ਦੇ ਰੂਬਰੂ ਹੋਣਗੇ

ਗੁਰਦਾਸਪੁਰ(ਦ ਸਟੈਲਰ ਨਿਊਜ਼): ਪੰਜਾਬ ਦੇ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮਿਤੀ 12 ਸਤੰਬਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰਾਂ ਦੇ ਰੂਬਰੂ ਹੋਣਗੇ। ਇਸ ਮੌਕੇ ਉਨ੍ਹਾਂ ਨਾਲ ਸੂਬੇ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਅਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵੀ ਮੌਜੂਦ ਹੋਣਗੇ। ਇਸ ਸਬੰਧੀ ਵਿਸ਼ੇਸ਼ ਸਮਾਗਮ ਇੰਸਟੀਚਿਊਟ ਆਫ ਹੋਟਲ ਮੈਨੇਜਮੈਂਟ, ਗੁਰਦਾਸਪੁਰ ਵਿਖੇ ਰੱਖਿਆ ਗਿਆ ਹੈ।

Advertisements

ਮਾਣਯੋਗ ਰਾਜਪਾਲ ਪੰਜਾਬ ਦੀ ਗੁਰਦਾਸਪੁਰ ਆਮਦ ਸਬੰਧੀ ਪ੍ਰਸ਼ਾਸਨ ਵੱਲੋਂ ਇੰਸਟੀਚਿਊਟ ਆਫ ਹੋਟਲ ਮੈਨੇਜਮੈਂਟ, ਗੁਰਦਾਸਪੁਰ ਵਿਖੇ ਕੀਤੀਆਂ ਤਿਆਰੀਆਂ ਦਾ ਜਾਇਜਾ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਦੀਪਕ ਹਿਲੌਰੀ ਵੱਲੋਂ ਲਿਆ ਗਿਆ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਆਪਣੀ ਗੁਰਦਾਸਪੁਰ ਫੇਰੀ ਦੌਰਾਨ ਸਰਹੱਦੀ ਪਿੰਡਾਂ ਦੇ ਵਸਨੀਕਾਂ ਦੇ ਰੂਬਰੂ ਹੋਣਗੇ ਅਤੇ ਉਨ੍ਹਾਂ ਦੀ ਮੁਸ਼ਕਲਾਂ ਨੂੰ ਜਾਨਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਮਾਣਯੋਗ ਰਾਜਪਾਲ ਦੀ ਫੇਰੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਮੌਕੇ ਉਨ੍ਹਾਂ ਨਾਲ ਏ.ਡੀਸੀ. ਵਿਕਾਸ ਪਰਮਜੀਤ ਕੌਰ, ਐੱਸ.ਡੀ.ਐੱਮ. ਦੀਨਾਨਗਰ ਵਿਕਰਮਜੀਤ ਸਿੰਘ, ਸਹਾਇਕ ਕਮਿਸ਼ਨਰ ਵਰੁਣ ਕੁਮਾਰ, ਐਕਸੀਅਨ ਲੋਕ ਨਿਰਮਾਣ ਵਿਭਾਗ ਜਤਿੰਦਰ ਮੋਹਨ ਤੇ ਹੋਰ ਅਧਿਕਾਰੀ ਵੀ ਨਾਲ ਹਾਜ਼ਰ ਸਨ।   

LEAVE A REPLY

Please enter your comment!
Please enter your name here