ਐਨਐਚਐਮ ਠੇਕਾ ਮੁਲਾਜ਼ਮਾਂ ਵੱਲੋਂ ਰੈਗੂਲਰ ਨਾ ਕਰਨ ਤੇ 2 ਘੰਟੇ ਕੰਮ ਬੰਦ ਕਰਕੇ ਰੋਸ ਪ੍ਰਦਰਸ਼ਨ ।

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਹੁਤ ਵਾਅਦੇ ਕੀਤੇ ਜਾ ਰਹੇ ਹਨ, ਪਰ ਸਿਹਤ ਸੇਵਾਵਾਂ ਦੇਣ ਵਾਲੇ ਨੈਸ਼ਨਲ ਹੈਲਥ ਮਿਸ਼ਨ ਠੇਕਾ ਮੁਲਾਜਮਾਂ ਤੋਂ ਪੰਜਾਬ ਸਰਕਾਰ ਕਿਨਾਰਾ ਕਰਦੀ ਨਜਰ ਆ ਰਹੀ ਹੈ। ਨੈਸ਼ਨਲ ਹੈਲਥ ਮਿਸ਼ਨ ਅਧੀਨ ਮੁਲਾਜਮ ਪਿੱਛਲੇ 15 ਸਾਲਾਂ ਤੋਂ ਕੰਮ ਕਰ ਰਹੇ ਹਨ । ਜਿਸ ਨਾਲ ਸਮੇਂ ਦੀਆਂ ਸਰਕਾਰਾਂ ਨੇ ਹਰ ਵਾਰ ਧੋਖਾ ਕੀਤਾ ਹੈ। ਇਸ ਮੌਕੇ ਯੂਨੀਅਨ ਆਗੂ ਅਨੀਤਾ ਸਰਮਲ  ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ 2022 ਦੌਰਾਨ ਨੈਸ਼ਨਲ ਹੈਲਥ  ਮਿਸ਼ਨ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ਤੇ ਪਹਿਲੀ ਕੈਬਨਿਟ ਵਿੱਚ ਹੀ ਸਮੂਹ ਐਨ.ਐਚ.ਐਮ ਮੁਲਾਜ਼ਮਾਂ (ਕਰੋਨਾ ਯੋਧਿਆਂ) ਨੂੰ ਪਹਿਲ ਦੇ ਅਧਾਰ ਤੇ ਰੈਗੂਲਰ ਕੀਤਾ ਜਾਵੇਗਾ, ਪ੍ਰੰਤੂ ਹੁਣ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਮੁੱਕਰਦੀ ਨਜ਼ਰ ਆ ਰਹੀ ਹੈ । ਜਿਸ ਦੇ ਵਿਰੋਧ ਵਿੱਚ ਰੋਸ ਵਜੋਂ ਸੂਬਾ ਕਮੇਟੀ ਵੱਲੋਂ ਸੂਬੇ ਭਰ ਵਿੱਚ  ਅੱਜ 12-09-2022  ਨੂੰ ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਸੂਬਾ ਭਰ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ 12 ਤੋਂ 02 ਵਜੇ ਤੱਕ 02 ਘੰਟੇ ਲਈ ਮੁਕੱਮਲ ਤੌਰ ਤੇ ਕੰਮ ਬੰਦ ਕਰਕੇ ਪੰਜਾਬ ਸਰਕਾਰ ਪ੍ਰਤੀ ਰੋਸ ਪ੍ਰਦਰਸ਼ਨ ਕੀਤਾ । 

Advertisements

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਮੁਲਾਜਮਾਂ ਦੁਆਰਾ ਕੋਵਿਡ-19 ਮਹਾਂਮਾਰੀ ਵਿੱਚ ਦਿੱਤੀਆਂ ਗਈਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨੈਸ਼ਨਲ ਹੈਲਥ ਮਿਸ਼ਨ ਲਈ ਸਪੈਸ਼ਲ ਰੈਗੂਲਾਇਜੇਸ਼ਨ ਪਾਲਿਸੀ ਬਣਾ ਕੇ ਸਮੂਹ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੂੰ ਬਿਨਾਂ ਭੇਦਭਾਵ ਦੇ ਰੈਗੂਲਰ ਕੀਤਾ ਜਾਵੇ। ਨੈਸ਼ਨਲ ਹੈਲਥ  ਮਿਸ਼ਨ ਠੇਕਾ ਮੁਲਾਜਮਾਂ ਵੱਲੋਂ ਪੰਜਾਬ ਸਰਕਾਰ ਨੂੰ ਆਉਂਦੇ ਸਮੇਂ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜਮਾਂ ਨੂੰ ਰੈਗੂਲਰ ਕਰਨ ਸਬੰਧੀ ਪੂਰਨ ਤੌਰ ਤੇ ਐਲਾਨ ਨਹੀਂ ਕਰਦੀ ਉਦੋਂ ਤੱਕ ਸਰਕਾਰ ਵਿਰੁੱਧ ਰੋਸ਼ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਇਸ ਮਹੀਨੇ ਦੇ ਅੰਤ ਵਿੱਚ ਕਿਸੇ ਸਮੇਂ ਵੀ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਰੱਖ ਕੇ ਸੰਗਰੂਰ ਦੀਆਂ ਸੜਕਾਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਉਮੇਸ਼ ਮਲਿਕ ,ਸੁਮੀਤ ਸ਼ਰਮਾ ,ਮੀਨੂੰ ਸੈਣੀ, ਕਿਰਨਦੀਪ ਸੈਣੀ, ਤਰਵਿੰਦਰ ਕੁਮਾਰ,ਸੰਦੀਪ ਸਿੰਘ,ਪਰਮਿੰਦਰ ਸਿੰਘ, ਹਰਮੇਸ਼ ਲਾਲ, ਗੁਰਵਿੰਦਰ ਕੌਰ ,ਹਰਜਿੰਦਰ ਕੌਰ, ਹਰਪ੍ਰੀਤ ਕੌਰ ,ਦਿਲਜੀਤ ਕੌਰ ਤਰੁਣਜੀਤ ਕੁਮਾਰ, ਅਜੈ ਕੁਮਰਾ ਆਦਿ ਹਾਜ਼ਰ ਸਨ ।

LEAVE A REPLY

Please enter your comment!
Please enter your name here