ਸਿਹਤ ਵਿਭਾਗ ਦੀ ਟੀਮ ਵਲੋਂ ਤੰਬਾਕੂਨੋਸ਼ੀ ਤਹਿਤ 16 ਚਲਾਨ ਕੱਟੇ

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਸਿਵਲ ਸਰਜਨ ਕਪੂਰਥਲਾ ਗੁਰਿੰਦਰਬੀਰ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲਾ ਸਿਹਤ ਅਫ਼ਸਰ ਕਪੂਰਥਲਾ ਡਾ. ਕੁਲਜੀਤ ਸਿੰਘ ਦੀ ਅਗਵਾਈ ਹੇਠ ਸਰਵਜਨਿਕ ਸਥਾਨਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲੇ ਵਿਅਕਤੀਆਂ ਦੇ ਸਿਹਤ ਵਿਭਾਗ ਦੀ ਟੀਮ ਵਲੋਂ ਚਲਾਨ ਕੱਟੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਕੁਲਜੀਤ ਸਿੰਘ ਨੇ ਦੱਸਿਆ ਕਿ ਸੁਲਤਾਨਪੁਰ ਰੋੜ ਕਪੂਰਥਲਾ ਵਿਖੇ ਸਿਹਤ ਵਿਭਾਗ ਦੀ ਟੀਮ ਨੇ ਚੈਕਿੰਗ ਦੌਰਾਨ ਸਰਵਜਨਿਕ ਸਥਾਨਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲੇ 16 ਵਿਅਕਤੀਆਂ ਦੇ ਚਲਾਨ ਕੱਟੇ।

Advertisements

ਉਨ੍ਹਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੰਬਾਕੂ ਨਾਲ ਗਲੇ ਦਾ ਕੈਂਸਰ, ਮੂੰਹ ਦਾ ਕੈਂਸਰ, ਸਾਹ ਨਾਲ ਸਬੰਧਤ ਤੇ ਹੋਰ ਭਿਆਨ ਬੀਮਾਰੀਆਂ ਲੱਗ ਦਾ ਖਤਰਾ ਵੱਧ ਜਾਦਾ ਹੈ। ਇਸ ਲਈ ਸਾਨੂੰ ਤੰਬਾਕੂ ਉਤਪਾਦਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਲੋਕਾਂ ਨੂੰ ਤੰਬਾਕੂਨੋਸ਼ੀ ਕਾਰਨ ਹੋਣ‌ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਮੁਹਿੰਮ ਵਿੱਢ ਹੋਈ ਹੈ। ਇਸ ਤਹਿਤ ਸਰਵਜਨਿਕ ਸਥਾਨਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਨਾਲ ਹੀ ਉਨ੍ਹਾਂ ਨੂੰ ਤੰਬਾਕੂਨੋਸ਼ੀ ਛੱਡਣ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ।

LEAVE A REPLY

Please enter your comment!
Please enter your name here