ਨੈਸ਼ਨਲ ਹੈਲਥ ਮਿਸ਼ਨ ਇੰਪਲਾਈਜ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਸਿਵਲ ਹਸਪਤਾਲ ਦੇ ਬਾਹਰ ਰੋਸ਼ ਮੁਜਾਹਰਾ

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ-ਗੌਰਵ ਮੜੀਆ। ਨੈਸ਼ਨਲ ਹੈਲਥ ਮਿਸ਼ਨ ਇੰਪਲਾਈਜ ਯੂਨੀਅਨ ਕਪੂਰਥਲਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਹਸਪਤਾਲ ਦੇ ਬਾਹਰ ਰੋਸ਼ ਮੁਜਾਹਰਾ ਕੀਤਾ ਗਿਆ। ਇਸ ਮੌਕੇ ਤੇ ਆਪ ਸਰਕਾਰ ਵੱਲੋਂ ਕੱਚੇ ਮੁਲਾਜਮਾਂ ਨਾਲ ਕੀਤੇ ਗਏ ਝੂਠੇ ਵਾਅਦਿਆਂ ਦੀ ਪੰਡ ਰੋਸ਼ ਵੱਜੋਂ ਫੂਕੀ ਗਈ। ਇਸ ਮੌਕੇ ਤੇ ਯੂਨੀਅਨ ਆਗੂ ਡਾ.ਪ੍ਰਭਜੋਤ ਵੱਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਹੁਤ ਵਾਅਦੇ ਕੀਤੇ ਜਾ ਰਹੇ ਹਨ, ਪਰ ਸਿਹਤ ਸੇਵਾਵਾਂ ਦੇਣ ਵਾਲੇ ਨੈਸ਼ਨਲ ਹੈਲਸ਼ ਮਿਸ਼ਨ ਠੇਕਾ ਮੁਲਾਜਮਾਂ ਤੋਂ ਪੰਜਾਬ ਸਰਕਾਰ ਕਿਨਾਰਾਂ ਕਰਦੀ ਨਜਰ ਆ ਰਹੀ ਹੈ। ਨੈਸ਼ਨਲ ਹੈਲਥ ਮਿਸ਼ਨ ਅਧੀਨ ਮੁਲਾਜਮ ਪਿਛਲੇ 15 ਸਾਲਾਂ ਤੋਂ ਕੰਮ ਕਰ ਰਹੇ ਹਨ। ਜਿਸ ਨਾਲ ਸਮੇਂ ਦੀਆਂ ਸਰਕਾਰਾਂ ਨੇ ਹਰ ਵਾਰ ਧੋਖਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਨੈਸ਼ਨਲ ਹੈਲਥ ਮਿਸ਼ਨ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ਤੇ ਪਹਿਲੀ ਕੈਬਿਨੇਟ ਵਿੱਚ ਹੀ ਸਮੂਹ ਐਨ.ਐਚ.ਐਮ ਮੁਲਾਜ਼ਮਾਂ (ਕਰੋਨਾ ਯੋਧਿਆਂ) ਨੂੰ ਪਹਿਲ ਦੇ ਅਧਾਰ ਤੇ ਰੈਗੂਲਰ ਕੀਤਾ ਜਾਵੇਗਾ, ਪ੍ਰੰਤੂ ਹੁਣ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਮੁੱਕਰਦੀ ਨਜ਼ਰ ਆ ਰਹੀ ਹੈ।

Advertisements

ਯੂਨੀਅਨ ਆਗੂ ਰਾਮ ਸਿੰਘ ਨੇ ਦੱਸਿਆ ਕਿ 12 ਸਤੰਬਰ 2022 ਦਿਨ ਸੋਮਾਵਾਰ ਨੂੰ ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਸੂਬਾ ਭਰ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ 12 ਤੋਂ 2 ਵਜੇ ਤੱਕ 2 ਘੰਟੇ ਲਈ ਮੁਕੱਮਲ ਤੌਰ ਤੇ ਕੰਮ ਬੰਦ ਕਰਕੇ ਜਿਲਾ ਪੱਧਰ ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਮੁਜ਼ਾਹਰਾ ਕਰਨ ਲਈ ਕਾਲ ਕੀਤੀ ਗਈ ਸੀ। ਜਿਸ ਤਹਿਤ ਅੱਜ ਨੈਸ਼ਨਲ ਹੈਲਥ ਮਿਸ਼ਨ ਜਿਲਾ ਕਪੂਰਥਲਾ ਦੇ ਸਮੂਹ ਠੇਕਾ ਮੁਲਜ਼ਮਾਂ ਵੱਲੋਂ ਪੰਜਾਬ ਸਰਕਾਰ ਦੀ ਲਾਰਿਆਂ ਦੀ ਪੰਡ ਫੂਕ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਸਹਿਤ ਵਭਿਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਮੁਲਾਜਮਾਂ ਦੁਆਰਾ ਕੋਵਿਡ-19 ਮਹਾਂਮਾਰੀ ਵਿਚ ਦਿਤੀਆਂ ਗਈਆਂ ਸੇਵਾਵਾਂ ਨੂੰ ਧਿਆਨ ਰੱਖਦੇ ਹੋਏ ਨੈਸ਼ਨਲ ਹੈਲਥ ਮਿਸ਼ਨ ਲਈ ਸਪੈਸ਼ਲ ਰੈਗੂਲਾਇਜੇਸ਼ਨ ਪਾਲਸੀ ਬਣਾ ਕੇ ਸਮੂਹ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਜਮਾਂ ਨੂੰ ਬਿਨਾ ਭੇਦਭਾਵ ਦੇ ਰੈਗੂਲਰ ਕੀਤਾ ਜਾਵੇ, ਪੰਜਾਬ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਕਿ ਜਦੋਂ ਤੱਕ ਪੰਜਾਬ ਸਰਕਾਰ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜਮਾਂ ਨੂੰ ਰੈਗੂਲਰ ਕਰਨ ਸਬੰਧੀ ਪੂਰਨ ਤੌਰ ਤੇ ਐਲਾਨ ਨਹੀਂ ਕਰਦੀ ਉਦੋਂ ਤੱਕ ਸਰਕਾਰ ਵਿਰੁੱਧ ਰੋਸ਼ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਇਸ ਮਹੀਨੇ ਦੇ ਅੰਤ ਵਿਚ ਕਿਸੇ ਵੀ ਸਮੇ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਰੱਖ ਕੇ ਸੰਗਰੂਰ ਦੀਆਂ ਸੜਕਾਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਏਗਾ। ਇਸ ਮੌਕੇ ਪਰਮਜੀਤ ਕੌਰ,ਵਿਸ਼ਾਲ ਰਾਜ ਸੰਤੋਸ਼ ਕੁਮਾਰੀ, ਜੋਤੀ ਆਨੰਦ, ਪੰਕਜ ਵਾਲੀਆ, ਮਨੀਸ਼ ਕੁਮਾਰ, ਪ੍ਰਿਯਂਕਾ ਕੌਸ਼ਲ, ਗੁਰਵਿੰਦਰ ਸਿੰਘ, ਗੁਰਿੰਦਰ ਸਿੰਘ ਤੋਂ ਇਲਾਵਾ ਬਲਾਕਾਂ ਤੋਂ ਆਏ ਹੋਏ ਸਮੂਹ ਠੇਕਾ ਮੁਲਾਜਮ ਹਾਜਰ ਸਨ।

LEAVE A REPLY

Please enter your comment!
Please enter your name here