ਪੈਨਸ਼ਨ ਸਬੰਧੀ ਸੁਵਿਧਾ ਕੈਂਪ 14 ਨੂੰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਮੁਕੇਸ਼ ਗੌਤਮ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਹਦਾਇਤ ਅਨੁਸਾਰ ਜ਼ਿਲ੍ਹੇ ਵਿਚ ਵੱਖ-ਵੱਖ ਬਲਾਕਾਂ ਵਿਚ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ 14 ਸਤੰਬਰ ਨੂੰ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧ ਵਿਚ ਬਲਾਕ ਮੁਕੇਰੀਆਂ ਦੇ ਪਿੰਡ ਟਾਂਡਾ ਰਾਮ ਸਹਾਏ, ਬਲਾਕ ਹਾਜੀਪੁਰ ਦੇ ਪਿੰਡ ਬੇਲਾ ਸਰਿਆਣਾ ਤੇ ਬਲਾਕ ਤਲਵਾੜਾ ਦੇ ਪਿੰਡ ਦਾਤਾਰਪੁਰ ਵਿਖੇ ਪੈਨਸ਼ਰਾਂ ਸਬੰਧੀ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।

Advertisements


ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੁਢਾਪਾ ਪੈਨਸ਼ਨ ਤੇ ਹੋਰ ਦੂਜੀਆਂ ਵਿੱਤੀ ਸਹਾਇਤਾ ਸਕੀਮਾਂ ਤਹਿਤ ਸਰਕਾਰ ਵਲੋਂ ਲਗਾਏ ਜਾ ਰਹੇ ਇਨ੍ਹਾਂ ਸੁਵਿਧਾ ਕੈਂਪ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕੀਤਾ ਜਾਵੇ।

LEAVE A REPLY

Please enter your comment!
Please enter your name here