ਮਾਣਯੋਗ ਰਾਜਪਾਲ ਵੱਲੋਂ ਦਿੱਤੀਆਂ ਹਦਾਇਤਾਂ ਦੀ ਕੀਤੀ ਜਾਵੇਗੀ ਪਾਲਣਾ: ਡਿਪਟੀ ਕਮਿਸ਼ਨਰ

????????????????????????????????????

ਗੁਰਦਾਸਪੁਰ, (ਦ ਸਟੈਲਰ ਨਿਊਜ਼): ਮਾਨਯੋਗ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਸਮੇਤ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੀ ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਬਣਾਉਣ ਲਈ ਸ਼ਲਾਘਾ ਕੀਤੀ ਹੈ। ਅੱਜ ਗੁਰਦਾਸਪੁਰ ਵਿੱਚ ਸਰਹੱਦੀ ਪਿੰਡਾਂ ਦੇ ਪੰਚਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਗੱਲਬਾਤ ਦੌਰਾਨ ਰਾਜਪਾਲ ਪੰਜਾਬ ਨੇ ਕਿਹਾ ਕਿ ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਦਾ ਗਠਨ ਕਰਕੇ ਜ਼ਿਲ੍ਹਾ ਗੁਰਦਾਸਪੁਰ ਨੇ ਰਾਜ ਦੇ ਬਾਕੀ ਜ਼ਿਲ੍ਹਿਆਂ ਲਈ  ਉਦਾਹਰਨ ਪੇਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਾਂਗ ਰਾਜ ਭਰ ਦੇ ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਕਮੇਟੀਆਂ ਦੇ ਮੈਂਬਰ ਦੇਸ਼ ਦੀ ਸੁਰੱਖਿਆ ਵਿੱਚ ਆਪਣਾ ਯੋਗਦਾਨ ਪਾ ਸਕਣ।

Advertisements

ਓਧਰ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ, ਐੱਸ.ਐੱਸ.ਪੀ. ਗੁਰਦਾਸਪੁਰ ਦੀਪਕ ਹਿਲੌਰੀ ਅਤੇ ਐੱਸ.ਐੱਸ.ਪੀ. ਬਟਾਲਾ ਸਤਿੰਦਰ ਸਿੰਘ ਨੇ ਇਸ ਸ਼ਾਬਾਸ਼ੀ ਲਈ ਮਾਣਯੋਗ ਰਾਜਪਾਲ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਦੇਸ਼ ਦੀ ਸੁਰੱਖਿਆ ਲਈ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਪੂਰੀ ਤਰਾਂ ਤਿਆਰ ਹਨ ਅਤੇ ਸਮੁੱਚੇ ਜ਼ਿਲ੍ਹੇ ਵੱਲੋਂ ਸੁਰੱਖਿਆ ਏਜੰਸੀਆਂ ਨੂੰ ਹਰ ਤਰਾਂ ਦਾ ਸਹਿਯੋਗ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਣਯੋਗ ਰਾਜਪਾਲ ਜੀ ਵੱਲੋਂ ਜੋ ਨਿਰਦੇਸ਼ ਦਿੱਤੇ ਗਏ ਹਨ ਉਨ੍ਹਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ ਅਤੇ ਦੇਸ਼ ਦੀ ਸੁਰੱਖਿਆ ਨਾਲ ਜੁੜੇ ਹਰ ਮਸਲੇ ਨੂੰ ਪਹਿਲ ਦੇ ਅਧਾਰ ’ਤੇ ਵਿਚਾਰਿਆ ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਗਠਿਤ ਕਰਕੇ ਕਮੇਟੀ ਮੈਂਬਰਾਂ ਨਾਲ ਰਾਬਤਾ ਰੱਖਿਆ ਜਾ ਰਿਹਾ ਹੈ ਅਤੇ ਇਸਦੇ ਨਾਲ ਹੀ ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਦੇਸ਼ ਦੀ ਸੁਰੱਖਿਆ ਸਬੰਧੀ ਜਾਗਰੂਕ ਕੀਤਾ ਜਾ ਰਿਹਾ ।

LEAVE A REPLY

Please enter your comment!
Please enter your name here