ਪਸ਼ੂ ਪਾਲਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਮੁਫਤ ਡੇਅਰੀ ਸਿਖਲਾਈ ਦੇਣ ਲਈ ਕੌਂਸਲਿੰਗ 19 ਸਤੰਬਰ ਨੂੰ ਕੀਤੀ ਜਾਵੇਗੀ

ਗੁਰਦਾਸਪੁਰ, (ਦ ਸਟੈਲਰ ਨਿਊਜ਼): ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ 27 ਸਤੰਬਰ 2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫਤੇ ਦੀ ਮੁਫਤ ਡੇਅਰੀ ਸਿਖਲਾਈ ਦੇ ਨਾਲ ਨਾਲ ਸਫਲਤਾ ਪੂਰਵਕ ਟ੍ਰਨਿੰਗ ਕਰਨ ਉਪਰੰਤ ਰੁਪਏ 3,500/- ਵਜੀਫਾ ਅਤੇ ਡੇਅਰੀ ਨਾਲ ਸਬੰਧਿਤ ਲਿਟਰੇਚਰ ਵੀ ਦਿੱਤਾ ਜਾਵੇਗਾ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਲਾਭਪਾਤਰੀਆਂ ਦੀ ਕੌਂਸਲਿੰਗ ਮਿਤੀ 19 ਸਤੰਬਰ 2022 ਨੂੰ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰ:508 (ਟੈਲੀਫੌਨ ਨੰ:01874-220163) ਵਿਖੇ ਕੀਤੀ ਜਾਵੇਗੀ। ਚਾਹਵਾਨ ਉਮੀਦਵਾਰ ਜਿਨ੍ਹਾਂ ਦੀ ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪਿੰਡ ਦਾ ਵਸਨੀਕ ਹੋਵੇ, ਆਪਣਾ ਅਨੁਸੂਚਿਤ ਜਾਤੀ ਨਾਲ ਸਬੰਧਿਤ ਸਰਟੀਫਿਕੇਟ ਸਮੇਤ ਪਾਸਪੋਰਟ ਸਾਈਜ ਫੋਟੋ, ਘੱਟੋ ਘੱਟ ਪੰਜਵੀਂ ਪਾਸ ਦਾਂ ਤਸਦੀਕਸ਼ੁਦਾ ਯੋਗਤਾ ਸਰਟੀਫਿਕੇਟ, ਆਧਾਰ ਕਾਰਡ ਨਾਲ ਲੈ ਕੇ ਦਫ਼ਤਰ ਵਿਖੇ ਹਾਜਰ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚੁਣੇ ਗਏ ਲਾਭਪਾਤਰੀਆਂ ਨੂੰ ਡੇਅਰੀ ਸਿਖਲਾਈ ਸੈਂਟਰ, ਵੇਰਕਾ (ਅੰਮ੍ਰਿਤਸਰ) ਵਿਖੇ ਸਿਖਲਾਈ ਦਿੱਤੀ ਜਾਵੇਗੀ ਅਤੇ ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਿਤ ਕਰਨ ਉਪਰੰਤ ਲਾਭਪਾਤਰੀ ਨੂੰ 33 ਫੀਸਦੀ ਸਬਸਿਡੀ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here