15 ਸਤੰਬਰ ਤੋਂ ਸ਼ੁਰੂ ਹੋਣਗੇ `ਖੇਡਾਂ ਵਤਨ ਪੰਜਾਬ ਦੀਆਂ` ਦੇ ਜ਼ਿਲ੍ਹਾ ਪੱਧਰੀ ਮੁਕਾਬਲੇ: ਡਿਪਟੀ ਕਮਿਸ਼ਨਰ

ਗੁਰਦਾਸਪੁਰ(ਦ ਸਟੈਲਰ ਨਿਊਜ਼): ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੁਣ ਜ਼ਿਲ੍ਹਾ ਗੁਰਦਾਸਪੁਰ ਵਿੱਚ 15 ਤੋਂ 22 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਜ਼ਿਲਾ ਪੱਧਰੀ ਟੂਰਨਾਮੈਂਟ ਸਬੰਧੀ ਮੀਟਿੰਗ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਜ਼ਿਲਾ ਪੱਧਰੀ ਟੂਰਨਾਮੈਂਟ ਲਈ ਗੁਰਦਾਸਪੁਰ ਪੂਰੀ ਤਰਾਂ ਤਿਆਰ ਹੈ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ 15 ਸਤੰਬਰ ਨੂੰ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਪੋਰਟਸ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਅਗਾਜ਼ ਹੋਵੇਗਾ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਐੱਸ.ਐੱਸ.ਐੱਮ. ਕਾਲਜ ਦੀਨਾਨਗਰ, ਬਾਬਾ ਅਜੇ ਸਿੰਘ ਕਾਲਜ ਗੁਰਦਾਸਨੰਗਲ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਤਿੱਬੜ, ਆਰ.ਡੀ. ਖੋਸਲਾ ਸਕੂਲ ਬਟਾਲਾ, ਲਾਰੇਂਸ ਇੰਟਰਨੈਸ਼ਨਲ ਸਕੂਲ ਬਟਾਲਾ, ਜਿਮਨੇਜੀਅਮ ਹਾਲ ਗੁਰਦਾਸਪੁਰ, ਫਿਟਨੈੱਸ ਸਟੂਡੀਓ ਜਿੰਮ ਹਰਚੋਵਾਲ, ਗੁਰੂ ਨਾਨਕ ਕਾਲਜ ਕਾਲਾ ਅਫ਼ਗਾਨਾ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਗੁਰਦਾਸਪੁਰ ਵਿਖੇ ਵੀ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਹੋਣਗੇ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ 1 ਤੋਂ 7 ਸਤੰਬਰ ਤੱਕ ਬਲਾਕ ਪੱਧਰ ਉਤੇ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸਨਲ ਸਟਾਈਲ), ਖੋ-ਖੋ ਤੇ ਰੱਸਾਕਸੀ ਦੇ ਮੁਕਾਬਲੇ ਕਰਵਾਏ ਗਏ ਸਨ। ਹੁਣ ਇਨਾਂ ਖੇਡਾਂ ਦੇ ਜੇਤੂ ਖਿਡਾਰੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਇਨਾਂ ਖੇਡਾਂ ਤੋਂ ਇਲਾਵਾ ਜ਼ਿਲਾ ਪੱਧਰ ਉਤੇ ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸਤੀ, ਤੈਰਾਕੀ, ਮੁੱਕੇਬਾਜੀ, ਟੇਬਲ ਟੈਨਿਸ ਤੇ ਵੇਟਲਿਫਟਿੰਗ ਦੇ ਮੁਕਾਬਲੇ ਛੇ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਦੇ ਹੋਣਗੇ।

ਇਸ ਤੋਂ ਇਲਾਵਾ ਜ਼ਿਲਾ ਪੱਧਰੀ ਖੇਡਾਂ ਵਿੱਚ ਪੈਰਾ ਖਿਡਾਰੀਆਂ ਦੇ ਵੀ ਮੁਕਾਬਲੇ ਹੋਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸਿਰਫ ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ ਤੇ ਅਥਲੈਟਿਕਸ ਵਿੱਚ ਭਾਗ ਲੈਣਗੇ। ਇਨਾਂ ਵਰਗਾਂ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪੱਧਰ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਇਸ ਤੋਂ ਬਾਅਦ ਜ਼ਿਲਾ  ਜੇਤੂਆਂ ਦੇ ਸੂਬਾ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਸੂਬਾ ਪੱਧਰ ਉਤੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ। ਪਹਿਲੇ ਸਥਾਨ ਉਤੇ ਆਉਣ ਵਾਲਿਆਂ ਨੂੰ 10 ਹਜਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ, ਦੂਜੇ ਸਥਾਨ ਉਤੇ ਆਉਣ ਵਾਲਿਆਂ ਨੂੰ 7 ਹਜਾਰ ਰੁਪਏ ਤੇ ਸਰਟੀਫਿਕੇਟ ਅਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ 5 ਹਜਾਰ ਰੁਪਏ ਤੇ ਸਰਟੀਫਿਕੇਟ ਦਿੱਤੇ ਜਾਣਗੇ।

LEAVE A REPLY

Please enter your comment!
Please enter your name here