ਪੀ.ਟੀ.ਆਈ. ਮਮਤਾ ਰਾਣੀ ਵਿਦਿਆਰਥੀਆਂ ਲਈ ਬਣੀ ਪ੍ਰੇਰਣਾ ਸ੍ਰੋਤ

ਪਟਿਆਲਾ(ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਸਚਮੁੱਚ ਲੋਕਾਂ ਨੂੰ ਖੇਡਾਂ ਨਾਲ ਜੋੜਨ ਵਿੱਚ ਸਫ਼ਲ ਹੋ ਰਹੀਆਂ ਹਨ। ਇਨ੍ਹਾਂ ਖੇਡਾਂ ਵਿੱਚ ਹਰ ਉਮਰ ਵਰਗ ਦਾ ਖਿਡਾਰੀ ਉਤਸ਼ਾਹ ਨਾਲ ਹਿੱਸਾ ਲੈ ਰਿਹਾ ਹੈ। ਇਸ ਦੌਰਾਨ ਇੱਥੇ ਪੋਲੋ ਗਰਾਉਂਡ ਵਿਖੇ ਜ਼ਿਲ੍ਹਾ ਪੱਧਰ (ਪਟਿਆਲਾ) ਵਿਚ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਦੇ ਪੀ.ਟੀ.ਆਈ. ਮਮਤਾ ਰਾਣੀ ਨੇ ਡਿਸਕਸ ਥਰੋਅ ਮੁਕਾਬਲਿਆਂ ਵਿੱਚ ਦੂਜਾ ਸਥਾਨ ਹਾਸਿਲ ਕੀਤਾ ਹੈ।
ਪੂਰੀ ਤਿਆਰੀ ਕਰਕੇ ਇਨ੍ਹਾਂ ਖੇਡਾਂ ਵਿੱਚ ਨਿੱਤਰੀ ਮਮਤਾ ਰਾਣੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਨੂੰ ਤੰਦਰੁਸਤ ਰਹਿਣ ਦੇ ਲਈ ਖੇਡਾਂ ਵਿੱਚ ਹਿੱਸਾ ਲੈਣ ਦਾ ਵਿਸ਼ੇਸ਼ ਮੌਕਾ ਦਿੱਤਾ ਹੈ, ਜਿਸ ਦਾ ਸਾਰਿਆਂ ਨੂੰ ਲਾਭ ਲੈਣਾ ਚਾਹੀਦਾ ਹੈ। ਮਮਤਾ ਰਾਣੀ ਇਨ੍ਹਾਂ ਖੇਡਾਂ ਵਿੱਚ ਭਾਗ ਲੈ ਕੇ ਅਤੇ ਸਥਾਨ ਹਾਸਲ ਕਰਕੇ ਆਪਣੇ ਸਕੂਲ ਦੇ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣ ਗਏ ਹਨ। ਉਨ੍ਹਾਂ ਦੀ ਇਸ ਮਿਹਨਤ ਅਤੇ ਚੰਗੇ ਪ੍ਰਦਰਸ਼ਨ ਦੀ ਹਰ ਇੱਕ ਅਧਿਆਪਕ ਅਤੇ ਖਿਡਾਰੀ ਵੱਲੋਂ ਪ੍ਰਸੰਸਾ ਕੀਤੀ ਜਾ ਰਹੀ ਹੈ।

Advertisements

LEAVE A REPLY

Please enter your comment!
Please enter your name here