ਚੇਅਰਮੈਨ ਬਹਿਲ ਨੇ ਸਰਕਾਰੀ ਕੰਨਿਆ ਸਕੂਲ ਦੇ ਲਾਇਬ੍ਰੇਰੀ ਹਾਲ ਦਾ ਕੀਤਾ ਉਦਘਾਟਨ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਵਿਖੇ ਲਾਇਬ੍ਰੇਰੀ ਹਾਲ ਦਾ ਉਦਘਾਟਨ ਕੀਤਾ। ਇਸ ਮੌਕੇ ਉਨਾਂ ਸਕੂਲ ਵਿੱਚ ਪੜਦੀਆਂ 150 ਦੇ ਕਰੀਬ ਵਿਦਿਆਰਥਣਾਂ ਨੂੰ ਵਰਦੀਆਂ ਵੀ ਤਕਸੀਮ ਕੀਤੀਆਂ। ਇਸ ਸਬੰਧੀ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਵਿਖੇ ਕਰਵਾਏ ਇੱਕ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਸੰਬੋਧਨ ਹੁੰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸਮਾਜ ਦੀ ਤਰੱਕੀ ਲਈ ਲੜਕੀਆਂ ਦਾ ਸਿੱਖਿਅਤ ਹੋਣਾ ਬੇਹੱਦ ਜਰੂਰੀ ਹੈ ਅਤੇ ਮਾਪਿਆਂ ਨੂੰ ਆਪਣੀਆਂ ਧੀਆਂ ਨੂੰ ਪੜਨ ਤੇ ਅੱਗੇ ਵੱਧਣ ਦੇ ਵੱਧ ਤੋਂ ਵੱਧ ਮੌਕੇ ਦੇਣੇ ਚਾਹੀਦੇ ਹਨ। ਉਨਾਂ ਕਿਹਾ ਕਿ ਜਦੋਂ ਇੱਕ ਲੜਕੀ ਸਿੱਖਿਅਤ ਹੁੰਦੀ ਹੈ ਤਾਂ ਉਹ ਅੱਗੋਂ ਆਪਣੇ ਪਰਿਵਾਰ ਤੇ ਸਮਾਜ ਨੂੰ ਸਿੱਖਿਅਤ ਕਰਦੀ ਹੈ। ਉਨਾਂ ਕਿਹਾ ਕਿ ਲੜਕੀਆਂ ਨੇ ਆਪਣੀ ਮਿਹਨਤ ਤੇ ਕਾਬਲੀਅਤ ਨਾਲ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਉਨਾਂ ਨੂੰ ਅੱਗੇ ਵੱਧਣ ਦੇ ਮੌਕੇ ਦਿੱਤੇ ਜਾਣ ਤਾਂ ਉਨਾਂ ਅੱਗੇ ਪੁਲਾੜ ਦੀਆਂ ਉਚਾਈਆਂ ਵੀ ਕੁਝ ਨਹੀਂ ਹਨ।

Advertisements

ਲਾਇਬ੍ਰੇਰੀ ਬਾਰੇ ਗੱਲ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਲਾਇਬ੍ਰੇਰੀਆਂ ਕਿਤਾਬਾਂ ਦਾ ਉਹ ਬੇਸ਼ਕੀਮਤੀ ਖਜ਼ਾਨਾਂ ਹਨ ਜਿਸ ਵਿਚੋਂ ਪੜੀਆਂ ਚੰਗੀਆਂ ਕਿਤਾਬਾਂ ਮਨੁੱਖ ਦਾ ਜੀਵਨ ਬਦਲ ਦਿੰਦੀਆਂ ਹਨ। ਉਨਾਂ ਵਿਦਿਆਰਥਣਾਂ ਨੂੰ ਕਿਹਾ ਕਿ ਉਹ  ਸਿਲੇਬਸ ਦੀਆਂ ਕਿਤਾਬਾਂ ਦੇ ਨਾਲ ਲਾਇਬ੍ਰੇਰੀ ਵਿਚੋਂ ਹੋਰ ਵਿਸ਼ਿਆਂ ਦੀਆਂ ਕਿਤਾਬਾਂ ਵੀ ਪੜਨ। ਇਸ ਤੋਂ ਬਾਅਦ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਸਕੂਲ ਪ੍ਰਬੰਧਕੀ ਕਮੇਟੀ ਵੱਲੋਂ 150 ਦੇ ਕਰੀਬ ਵਿਦਿਆਰਥਣਾਂ ਨੂੰ ਵਰਦੀਆਂ ਤਕਸੀਮ ਕੀਤੀਆਂ ਗਈਆਂ। ਇਸ ਮੌਕੇ ਪਿ੍ਰੰਸੀਪਲ ਰਜੀਵ ਮਹਾਜਨ, ਭਾਰਤ ਭੂਸ਼ਨ ਸ਼ਰਮਾਂ, ਵਿਕਾਸ ਮਹਾਜਨ, ਸੁਰੇਸ਼ ਚੰਦਰ, ਬਿ੍ਰਜੇਸ਼ ਚੋਪੜਾ, ਯੁਗੇਸ਼ ਕੁਮਾਰ ਸ਼ਰਮਾਂ, ਸੁਖਦੇਵ ਤੋਂ ਇਲਾਵਾ ਸਕੂਲ ਸਟਾਫ ਅਤੇ ਹੋਰ ਮੋਹਤਬਰ ਹਾਜ਼ਰ ਸਨ।

LEAVE A REPLY

Please enter your comment!
Please enter your name here