ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦਾ ਪੀ.ਜੀ.ਡੀ.ਸੀ.ਏ. ਦੇ ਦੂਜੇ ਸਮੈਸਟਰ ਦਾ ਨਤੀਜਾ ਰਿਹਾ 100 ਫੀਸਦੀ

ਜਲੰਧਰ, (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅੰਦਰ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦਾ ਪੀ.ਜੀ.ਡੀ.ਸੀ.ਏ. ਦੇ ਦੂਜੇ ਸਮੈਸਟਰ ਦਾ ਨਤੀਜਾ 100 ਫੀਸਦੀ ਰਿਹਾ ਹੈ। ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਜਲੰਧਰ ਕਰਨਲ (ਰਿਟਾ.) ਪਰਮਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਜੀ.ਡੀ.ਸੀ.ਏ. ਦੇ ਦੂਜੇ ਸਮੈਸਟਰ ਵਿੱਚ ਰੁਪਾਲੀ ਨੇ 8.31 ਐਸ.ਜੀ.ਪੀ.ਏ. ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਅੰਜਲੀ ਨੇ 8.08 ਐਸ.ਜੀ.ਪੀ.ਏ. ਲੈ ਕੇ ਦੂਜਾ ਅਤੇ ਸਤਵਿੰਦਰ ਕੌਰ ਤੇ ਅਜੇ ਨੇ 7.92 ਐਸ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ।
ਇਨ੍ਹਾਂ ਸ਼ਾਨਦਾਰ ਨਤੀਜਿਆਂ ਲਈ ਉਨ੍ਹਾਂ ਇੰਸਟੀਚਿਊਟ ਦੀ ਪ੍ਰਿੰਸੀਪਲ ਡਾ.ਪਰਮਿੰਦਰ ਕੌਰ ਸੈਣੀ, ਪ੍ਰੋ. ਹਰਜੀਤ ਕੌਰ (ਮੁਖੀ ਕੰਪਿਊਟਰ ਵਿਭਾਗ ), ਪ੍ਰੋ. ਹਰਪ੍ਰੀਤ ਸਿੰਘ, ਪ੍ਰੋ.ਭਾਵਨਾ ਮਹਾਜਨ ਅਤੇ ਟ੍ਰੇਨਿੰਗ ਕਲਰਕ ਹਵਲਦਾਰ ਸੂਬੇਦਾਰ ਮੇਜਰ ਹਰਜਿੰਦਰ ਸਿੰਘ ਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ । ਸੁਪਰਡੰਟ ਵਿਕਾਸ ਕੁਮਾਰ ਨੇ ਵੀ ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਕਰਵਾਈ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ।

Advertisements

LEAVE A REPLY

Please enter your comment!
Please enter your name here