ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਵਿਖੇ ਹੋਵੇਗੀ ਮਲਟੀਪਰਪਜ਼ ਹਾਲ ਦੀ ਉਸਾਰੀ, ਟੈਂਡਰ ਮੰਗੇ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਤਰਜੀਹੀ ਆਧਾਰ ‘ਤੇ ਕੰਮ ਕੀਤਾ ਜਾ ਰਿਹਾ ਹੈ। ਇਸੇ ਲੜੀ ‘ਚ ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ, ਪਿੰਡ ਤੂਰਾਂ, ਮੰਡੀ ਗੋਬਿੰਦਗੜ੍ਹ ਵਿਖੇ 20 ਲੱਖ ਦੀ ਲਾਗਤ ਨਾਲ ਮਲਟੀਪਰਪਜ਼ ਹਾਲ ਉਸਾਰਿਆ ਜਾਵੇਗਾ।ਇਸ ਸਬੰਧੀ ਟੈਂਡਰਾਂ ਦੀ ਮੰਗ ਕੀਤੀ ਗਈ ਹੈ। ਪੰਜਾਬ ਦੇ ਲੋਕ ਨਿਰਮਾਣ ਵਿਭਾਗ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਲਜ ਸਾਲ 2003 ਵਿੱਚ ਬਣਾਇਆ ਗਿਆ ਸੀ ਅਤੇ ਇਹ ਕਾਲਜ ਸਥਾਨਕ ਖੇਤਰ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਰਿਹਾ ਹੈ। ਇਹ ਕਾਲਜ ਪਿੰਡ ਪੱਧਰ ‘ਤੇ ਵੀ ਲੋੜਵੰਦ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਿਹਾ ਹੈ।

Advertisements

ਬੁਲਾਰੇ ਅਨੁਸਾਰ ਉਸਾਰਿਆ ਜਾਣ ਵਾਲਾ ਮਲਟੀਪਰਪਜ਼ ਹਾਲ ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕਰਨ ਅਤੇ ਪਾਠਕ੍ਰਮ ਤੋਂ ਬਾਹਰਲੇ ਪ੍ਰੋਗਰਾਮਾਂ ਜਿਵੇਂ ਕਿ ਤਿਉਹਾਰਾਂ, ਸੈਮੀਨਾਰਾਂ, ਵਰਕਸ਼ਾਪਾਂ, ਸਿਖਲਾਈ ਆਦਿ ਦਾ ਆਯੋਜਨ ਕਰਨ ਵਿੱਚ ਸਹਾਈ ਹੋਵੇਗਾ। ਇਸ ਮਲਟੀਪਰਪਜ਼ ਹਾਲ ਦਾ ਆਕਾਰ 60 ਫੁੱਟ x 33 ਫੁੱਟ ਹੋਵੇਗਾ। ਇਸ ਮਲਟੀਪਰਪਜ਼ ਹਾਲ ਦਾ ਨਿਰਮਾਣ ਰੂਸਾ (ਰਾਸ਼ਟਰੀ ਉੱਚਸਤਰ ਸਿੱਖਿਆ ਅਭਿਆਨ) ਯੋਜਨਾ ਤਹਿਤ ਕੀਤਾ ਜਾਵੇਗਾ। ਇਸ ਕੰਮ ਲਈ ਟੈਂਡਰ ਮੰਗੇ ਜਾ ਚੁੱਕੇ ਹਨ ਅਤੇ ਅਲਾਟਮੈਂਟ ਤੋਂ ਬਾਅਦ 3 ਮਹੀਨਿਆਂ ਵਿੱਚ ਕੰਮ ਮੁਕੰਮਲ ਹੋਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here