ਐਸਸੀ ਸਿਖਿਆਰਥੀਆਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 27 ਸਤੰਬਰ ਤੋਂ

ਜਲੰਧਰ (ਦ ਸਟੈਲਰ ਨਿਊਜ਼)। ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਐਸ.ਸੀ. ਵਰਗ ਨਾਲ ਸਬੰਧਤ ਲਾਭਪਾਤਰੀਆਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਟ੍ਰੇਨਿੰਗ ਉਪਰੰਤ ਉਮੀਦਵਾਰਾਂ ਨੂੰ ਦੁਧਾਰੂ ਪਸ਼ੂਆਂ ਦੀ ਖਰੀਦ ’ਤੇ ਵਿਭਾਗ ਵੱਲੋਂ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਡਿਪਟੀ ਡਾਇਰੈਕਟਰ ਡੇਅਰੀ, ਜਲੰਧਰ ਦਵਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਨਾਲ ਸਬੰਧਤ ਸਿਖਿਆਰਥੀਆਂ ਲਈ 2 ਹਫਤੇ ਦੇ ਮੁਫ਼ਤ ਡੇਅਰੀ ਸਿਖਲਾਈ ਕੋਰਸ ਦਾ ਪਹਿਲਾ ਬੈਚ 27 ਸਤੰਬਰ 2022 ਤੋਂ ਡੇਅਰੀ ਟ੍ਰੇਨਿੰਗ ਸੈਂਟਰ, ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਸਿਖਿਆਰਥੀਆਂ ਨੂੰ 3500 ਰੁਪਏ ਵਜ਼ੀਫਾ ਵੀ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਟ੍ਰੇਨਿੰਗ ਦੌਰਾਨ ਸਿਖਿਆਰਥੀਆਂ ਨੂੰ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਪਸ਼ੂ ਖੁਰਾਕ, ਨਸਲ ਸੁਧਾਰ,ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣ ਤੋਂ ਇਲਾਵਾ ਵਿਭਾਗੀ ਲਿਟਰੇਚਰ ਮੁਫ਼ਤ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿਖਿਆਰਥੀਆਂ ਦੀ ਚੋਣ ਜ਼ਿਲਾ ਪੱਧਰ ’ਤੇ ਵਿਭਾਗੀ ਕਮੇਟੀਆਂ ਵੱਲੋਂ ਕੀਤੀ ਜਾਵੇਗੀ।
 

Advertisements

ਕੋਰਸ ਲਈ ਲੋੜੀਂਦੀ ਯੋਗਤਾ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਅਕਤੀ (ਮਰਦ/ਔਰਤ) ਜਿਨ੍ਹਾਂ ਦੀ ਉਮਰ 18 ਤੋਂ 50 ਸਾਲ ਹੋਵੇ, ਘੱਟ ਤੋਂ ਘੱਟ ਪੰਜਵੀਂ ਪਾਸ ਹੋਵੇ,ਪੇਂਡੂ ਪਿਛੋਕੜ ਨਾਲ ਸੰਬੰਧ ਰੱਖਦਾ ਹੋਵੇ, ਜ਼ਿਲਾ ਜਲੰਧਰ ਨਾਲ ਸਬੰਧਤ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਜਲੰਧਰ ਲਾਡੋਵਾਲੀ ਰੋਡ ਨੇੜੇ ਰੇਲਵੇ ਫਾਟਕ ਆਰ.ਡੀ.ਡੀ.ਐਲ ਕੰਪਲੈਕਸ ਵਿਖੇ 22 ਸਤੰਬਰ 2022 ਤੱਕ ਆਪਣਾ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਅਨੁਸੂਚਿਤ ਜਾਤੀ ਸਰਟੀਫਿਕੇਟ, ਪਾਸਪੋਰਟ ਸਾਈਜ਼ ਫੋਟੋ ਲੈ ਕੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਟ੍ਰੇਨਿੰਗ ਉਪਰੰਤ ਉਮੀਦਵਾਰਾਂ ਨੂੰ 2,5 ਅਤੇ 10 ਦੁਧਾਰੂ ਪਸ਼ੂਆਂ ਦੀ ਖਰੀਦ ’ਤੇ ਵਿਭਾਗ ਵੱਲੋਂ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here