ਜਲ ਸ਼ਕਤੀ ਵਿਭਾਗ ਵਲੋਂ ਚੌਥੇ ਕੌਮੀ ਜਲ ਐਵਾਰਡ ਲਈ ਸਕੂਲਾਂ ਤੋਂ ਅਰਜ਼ੀਆਂ ਦੀ ਮੰਗ

ਚੰਡੀਗੜ੍ਹ(ਦ ਸਟੈਲਰ ਨਿਊਜ਼)। ਭਾਰਤ ਸਰਕਾਰ ਵੱਲੋਂ ਦੇਸ਼ ਦੇ ਪਾਣੀ ਦੇ ਸੋਮਿਆਂ ਦੀ ਸਹੀ ਸਾਂਭ ਸੰਭਾਲ ਨੂੰ ਉਤਸ਼ਾਹਤ ਕਰਨ ਲਈ  ਚੌਥਾ ਕੌਮੀ ਜਲ ਐਵਾਰਡ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਜਲ ਸ਼ਕਤੀ ਵਿਭਾਗ ਪਾਣੀ ਦੀ ਸਾਂਭ ਸੰਭਾਲ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਇਹ ਵੱਖ ਵੱਖ ਕੈਟਾਗਰੀਆਂ ਲਈ ਇਹ ਐਵਾਰਡ ਸ਼ੁਰੂ ਕੀਤੇ ਗਏ ਹਨ। 

Advertisements

ਬੁਲਾਰੇ ਨੇ ਦੱਸਿਆ ਕਿ ਜਲ ਸ਼ਕਤੀ ਵਿਭਾਗ ਵੱਲੋਂ ਇਸ ਮੁਹਿੰਮ ਅਧੀਨ ਸਰਵੋਤਮ ਸਕੂਲਾਂ ਨੂੰ ਵੀ ਸਨਮਾਨਤ ਕੀਤਾ ਜਾਂਦਾ ਹੈ । ਇਸ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਸਕੂਲ ਨੂੰ 2 ਲੱਖ ਰੁਪਏ, ਦੂਸਰੇ ਸਥਾਨ ਤੇ ਆਉਣ ਵਾਲੇ ਨੂੰ 1.50 ਲੱਖ ਰੁਪਏ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਸਕੂਲ ਨੂੰ ਇਕ ਲੱਖ ਰੁਪਏ ਦਿੱਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਇਸ ਐਵਾਰਡ ਨੂੰ ਹਾਸਲ ਕਰਨ ਲਈ 15 ਸਤੰਬਰ 2022 ਤੱਕ ਅਰਜ਼ੀ www.awards.gov.in ਤੇ ਭੇਜੀਆਂ ਜਾ ਸਕਦੀਆਂ ਹਨ।     

LEAVE A REPLY

Please enter your comment!
Please enter your name here