ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀ ਵਿੱਤ ਮੰਤਰੀ ਅਤੇ ਅਧਿਕਾਰੀਆਂ ਨਾਲ ਹੋਈ ਪੈਨਲ ਮੀਟਿੰਗ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ,ਗੁਰਵਿੰਦਰ ਸਿੰਘ ਪੰਨੂੰ,ਬਲਿਹਾਰ ਸਿੰਘ,ਸ਼ੇਰ ਸਿੰਘ ਲੌਂਗੋਵਾਲ,ਜਸਪ੍ਰੀਤ ਸਿੰਘ ਗਗਨ,ਸੁਰਿੰਦਰ ਕੁਮਾਰ,ਰਮਨਪ੍ਰੀਤ ਕੌਰ ਮਾਨ,ਪਵਨਦੀਪ ਸਿੰਘ,ਸਿਮਰਨਜੀਤ ਸਿੰਘ ਨੀਲੋਂ,ਕੁਲਦੀਪ ਸਿੰਘ ਬੁੱਢੇਵਾਲ ਅਤੇ ਜਗਸੀਰ ਸਿੰਘ ਭੰਗੂ ਆਦਿ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੋਰਚੇ ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰਨ ਅਤੇ ਹੋਰ ਹੱਕੀ ਮੰਗਾਂ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਚੋਣ ਹਲਕੇ ਧੂਰੀ ਵਿੱਚ 13 ਸਤੰਬਰ ਤੋਂ ਲਗਾਤਾਰ ਸਟੇਟ ਹਾਈਵੇ ਨੂੰ ਪਰਿਵਾਰਾਂ-ਬੱਚਿਆਂ ਸਮੇਤ ਜਾਮ ਕਰਨ ਦੇ ਦਿੱਤੇ ਸੰਘਰਸ਼ ਸੱਦੇ ਦੇ ਦਬਾਅ ਸਦਕਾ ਅੱਜ ਵਿੱਤ ਮੰਤਰੀ ਪੰਜਾਬ ਸਰਕਾਰ ਹਰਪਾਲ ਸਿੰਘ ਚੀਮਾ ਅਤੇ ਵਿਭਾਗਾਂ ਦੇ ਅਧਿਕਾਰੀਆਂ ਰਜਤ ਅਗਰਵਾਲ ਸਕੱਤਰ ਪ੍ਰਸੋਨਲ,ਮੋਹਿਤ ਤਿਵਾੜੀ ਵਿਸੇਸ ਸਕੱਤਰ ਵਿੱਤ,ਵਿਪੁਲ ਉਜਵਲ ਐੱਚ.ਓ.ਡੀ.ਜਲ ਸਪਲਾਈ ਅਤੇ ਸੈਨੀਟੇਸ਼ਨ ਸਮੇਤ ਹੋਰ ਆਹਲਾ ਅਧਿਕਾਰੀਆਂ ਨੇ ਮੋਰਚੇ ਦੇ ਸੂਬਾਈ ਆਗੂਆਂ ਨਾਲ ਕੀਤੀ ਗਈ ਪੈਨਲ ਮੀਟਿੰਗ ਵਿੱਚ ਸਮੂਹ ਮੰਗਾਂ ਤੇ ਵਿਸਤਾਰਪੂਰਵਕ ਚਰਚਾ ਹੋਈ, ਇਹ ਚਰਚਾ ਜਿੱਥੇ ਬੁਨਿਆਦੀ ਅਤੇ ਸਾਂਝੀਆਂ ਮੰਗਾਂ ਤੇ ਸਾਂਝੇ ਤੌਰ ਤੇ ਕੀਤੀ ਗਈ ਉੱਥੇ ਹੀ ਵਿਭਾਗੀ ਸਕੱਤਰਾਂ ਵੱਲੋੰ ਵੱਖ-ਵੱਖ ਵਿਭਾਗਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਨਾਲ ਵੱਖਰੇ ‌ਤੌਰ ਤੇ ਵੀ ਕੀਤੀ ਗਈ।

Advertisements

ਜਿੰਨਾਂ ਵਿੱਚ ਵੱਖ-ਵੱਖ ਆਗੂਆਂ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਆਊਟਸੋਰਸ਼ਡ,ਇਨਲਿਸਟਮੈਂਟ,ਠੇਕੇਦਾਰਾਂ,ਕੰਪਨੀਆਂ ਅਤੇ ਸੁਸਾਇਟੀਆਂ ਰਾਹੀਂ ਕੰਮ ਕਰਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਵਿੱਤ ਮੰਤਰੀ ਅੱਗੇ ਬਾ‌-ਦਲੀਲ ਢੰਗ ਨਾਲ ਰੱਖੀਆਂ ਗਈਆਂ,ਵਿੱਤ ਮੰਤਰੀ ਸਾਹਿਬ ਨੂੰ ਦੱਸਿਆ ਗਿਆ ਕਿ ਕਿਵੇਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਭਰਤੀ ਦੀ ਨੀਤੀ ਇੱਕ ਪਾਸੇ ਠੇਕਾ ਮੁਲਾਜਮਾਂ ਦਾ ਖੂਨ ਚੂਸ ਰਹੀ ਹੈ ਦੂਸਰੇ ਪਾਸੇ ਠੇਕੇਦਾਰਾਂ ਕੰਪਨੀਆਂ ਆਦਿ ਸਰਕਾਰੀ ਖਜ਼ਾਨੇ ਦੀ ਅੰਨ੍ਹੀ ਲੁੱਟ ਕਰਕੇ ਸੇਵਾ ਦੇ ਬੁਨਿਆਦੀ ਅਦਾਰਿਆਂ ਨੂੰ ਬਰਬਾਦੀ ਵੱਲ ਧੱਕ ਰਹੀ ਹੈ,ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਭਾਗਾਂ ਦੇ ਅਧਿਕਾਰੀਆਂ ਨੇ ਠੇਕਾ ਮੁਲਾਜ਼ਮ ਆਗੂਆਂ ਦੀਆਂ ਦਲੀਲਾਂ ਤੋਂ ਲਾਜਵਾਬ ਹੋਕੇ ਮੰਗਾਂ ਨਾਲ ਸਹਿਮਤੀ ਪ੍ਰਗਟਾਉਂਦੇ ਹੋਏ 30 ਸਤੰਬਰ ਤੱਕ ਆਗੂਆਂ ਨਾਲ ਇੱਕ ਵਾਰ ਫ਼ਿਰ ਮੀਟਿੰਗ ਕਰਕੇ ਮੰਗਾਂ ਨੂੰ ਹੱਲ ਕਰਨ ਦਾ ਭਰੋਸ਼ਾ ਦਿੱਤਾ ਗਿਆ ਅਤੇ ਮੀਟਿੰਗ ਵਿੱਚ ਹੋਈਆਂ ਕੁੱਲ ਸਹਿਮਤੀਆਂ ਦੀ ਪਰਸੀਡਿੰਗ 15 ਸਤੰਬਰ ਤੱਕ ਆਗੂਆਂ ਨੂੰ ਦੇਣ ਦਾ ਵੀ ਭਰੋਸ਼ਾ ਦਿੱਤਾ।

ਉਕਤ ਮੀਟਿੰਗ ਉਪਰੰਤ ਮੋਰਚੇ ਦੇ ਸੂਬਾਈ ਆਗੂਆਂ ਨੇ ਇੱਕ ਵੱਖਰੀ ਮੀਟਿੰਗ ਕਰਕੇ ਵਿੱਤ ਮੰਤਰੀ ਅਤੇ ਅਧਿਕਾਰੀਆਂ ਵੱਲੋੰ ਦਿੱਤੇ ਭਰੋਸ਼ੇ ਅਤੇ ਧੂਰੀ ਸ਼ਹਿਰ ਦੇ ਲੋਕਾਂ ਵੱਲੋਂ ਬੱਚਿਆਂ ਦੇ ਪੇਪਰਾਂ ਨੂੰ ਮੁੱਖ ਰੱਖਕੇ ਕੀਤੀਆਂ ਅਪੀਲਾਂ ਨੂੰ ਪ੍ਰਵਾਨ ਕਰਦੇ ਹੋਏ ਧੂਰੀ ਸਟੇਟ ਹਾਈਵੇ ਜਾਮ ਸੰਘਰਸ਼ ਨੂੰ 30 ਸਤੰਬਰ ਤੱਕ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ,ਇਸ ਸਮੇਂ ਹਾਜ਼ਿਰ ਆਗੂਆਂ ਨੇ ਸਮੂਹ ਕਿਸਾਨ-ਮਜ਼ਦੂਰ-ਮੁਲਾਜ਼ਮ ਭ੍ਰਾਤਰੀ ਜਥੇਬੰਦੀਆਂ ਅਤੇ ਧੂਰੀ ਨਿਵਾਸੀਆਂ ਦਾ ਸੰਘਰਸ਼ ਵਿੱਚ ਸਮਰਥਨ ਜੁਟਾਉਣ ਲਈ ਧੰਨਵਾਦ ਕੀਤਾ ਅਤੇ ਅੱਗੇ ਤੋਂ ਵੀ ਅਜਿਹੇ ਹੁੰਗਾਰੇ ਦੀ ਪੁਰਜ਼ੋਰ ਅਪੀਲ ਕੀਤੀ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਜੇਕਰ 30 ਸਤੰਬਰ ਤੱਕ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਮੂਹ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮ ਸਮੁੱਚੇ ਪੰਜਾਬ ਵਿੱਚ 05 ਅਕਤੂਬਰ ਨੂੰ ਦੁਸਹਿਰੇ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਦੇ ਆਦਮਕੱਦ ਪੁਤਲੇ ਫੂਕਣਗੇ ਅਤੇ 07 ਨੂੰ ਧੂਰੀ ਵਿਖੇ ਸਟੇਟ ਹਾਈਵੇ ਨੂੰ ਜਾਮ ਕੀਤਾ ਜਾਵੇਗਾ,ਆਗੂਆਂ ਨੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਦੇ ਘੇਰੇ ਨੂੰ ਹੋਰ ਵਧਾਉਂਦੇ ਹੋਏ ਸੰਘਰਸ਼ਾਂ ਦੀਆਂ ਤਿਆਰੀਆਂ ਵਿੱਚ ਜੁਟੇ ਰਹਿਣ।

LEAVE A REPLY

Please enter your comment!
Please enter your name here