ਪੁੰਛ ਵਿੱਚ ਮਿੰਨੀ ਬੱਸ ਖੱਡ ਵਿੱਚ ਡਿੱਗੀ, 11 ਲੋਕਾਂ ਦੀ ਮੌਤ

Dav

ਜੰਮੂ-ਕਸ਼ਮੀਰ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਬੁੱਧਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਦੇ ਅਨੁਸਾਰ, ਪੁੰਛ ਦੇ ਸਵਜਿਆਨ ਇਲਾਕੇ ਵਿੱਚ ਤੜਕੇ ਇੱਕ ਮਿੰਨੀ ਬੱਸ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ‘ਚ ਹੁਣ ਤੱਕ 11 ਲੋਕਾਂ ਦੀ ਮੌਤ ਹੋ ਚੁੱਕੀ ਹੈ।

Advertisements

ਇਸ ਦੇ ਨਾਲ ਹੀ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਉਪ ਰਾਜਪਾਲ ਨੇ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਵੀ ਕੀਤਾ ਹੈ। ਇਸ ਹਾਦਸੇ ਵਿੱਚ ਜ਼ਖ਼ਮੀਆਂ ਨੂੰ ਬਚਾਉਣ ਲਈ ਫ਼ੌਜ ਦਾ ਬਚਾਅ ਕਾਰਜ ਜਾਰੀ ਹੈ। ਹੁਣ ਤੱਕ 11 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਜ਼ਖਮੀਆਂ ਨੂੰ ਮੰਡੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

LEAVE A REPLY

Please enter your comment!
Please enter your name here