ਸਿਹਤ ਵਿਭਾਗ ਵੱਲੋਂ ਇਨਫਲੂਐਂਜ਼ਾ-ਏ ਐਚ1 ਐਨ1 ਸਬੰਧੀ ਅਡਵਾਈਜਰੀ ਜਾਰੀ  

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਸਵਾਇਨ ਫਲੂ (ਐਚ1ਐਨ1) ਨਾਮ ਦੇ ਵਾਇਰਸ ਰਾਹੀਂ ਹੁੰਦਾ ਹੈ ਜੋ ਕਿ ਇਕ ਤੋਂ ਦੂਜੇ ਮਨੁੱਖ ਵਿੱਚ ਸਾਹ ਰਾਹੀਂ ਫੈਲਦਾ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਕੀਤਾ। ਉਨ੍ਹਾਂ ਕਿਹਾ ਕਿ ਇਨਫਲੂਐਂਜ਼ਾ-ਏ ਐਚ1ਐਨ1 ਵਾਇਰਸ ਦੇ ਫੈਲਣ ਨੂੰ ਰੋਕਣ ਲਈ ਸਰਕਾਰ ਵਲੋਂ ਦਿਸ਼ਾ ਨਿਰਦੇਸ਼ਾਂ ਜਾਰੀ ਕੀਤੇ ਗਏ ਹਨ।

Advertisements

ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਫਲੂ ਵਰਗੇ ਲੱਛਣਾਂ ਵਾਲੇ ਸਾਰੇ ਵਿਅਕਤੀਆਂ ਦੀ ਸਰਕਾਰੀ ਅਤੇ ਨਿੱਜੀ ਦੋਵਾਂ ਸਿਹਤ ਸਹੂਲਤਾਂ ‘ਤੇ ਜਾਂਚ ਕੀਤੀ ਜਾਣੀ ਚਾਹੀਦੀ ਹੈ।

 *ਮੁੱਖ ਲੱਛਣ* 

* ਤੇਜ਼ ਬੁਖਾਰ (101 ਤੋਂ ਉਪਰ)

* ਖਾਂਸੀ ਅਤੇ ਜ਼ੁਕਾਮ

* ਸਾਹ ਲੈਣ ਵਿੱਚ ਤਕਲੀਫ

* ਛਿੱਕਾਂ ਆਉਣੀਆਂ ਜਾਂ ਨੱਕ ਵਗਣਾ

* ਗਲ੍ਹੇ ਵਿੱਚ ਦਰਦ

* ਦਸਤ ਲੱਗਣਾ

* ਸਰੀਰ ਟੁੱਟਦਾ ਮਹਿਸੂਸ ਹੋਣਾ

 *ਇਹ ਕਰੋ* 

* ਖੰਘਦੇ ਜਾਂ ਛਿੱਕਦੇ ਹੋਏ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕ ਕੇ ਰੱਖੋ।

* ਆਪਣਾ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਪਹਿਲਾਂ/ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਵੋ।

* ਭੀੜ ਵਾਲੀਆਂ ਥਾਂਵਾਂ ਤੇ ਨਾ ਜਾਓ।

* ਖੰਘ, ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜ੍ਹਤ ਵਿਅਕਤੀ ਤੋਂ ਦੀ ਦੂਰੀ ਬਣਾਕੇ ਰੱਖੋ।

* ਬਹੁਤ ਸਾਰਾ ਪਾਣੀ ਪੀਓ।

 *ਇਹ ਨਾ ਕਰੋ* 

* ਮਰੀਜ਼ ਨਾਲ ਹੱਥ ਮਿਲਾਉਣਾ, ਗਲ੍ਹੇ ਮਿਲਣਾ, ਚੁੰਮਣਾ ਜਾਂ ਕਿਸੇ ਤਰ੍ਹਾਂ ਦਾ ਸਰੀਰਕ ਸੰਪਰਕ ਕਰਨਾ।

* ਬਿਨ੍ਹਾਂ ਡਾਕਟਰੀ ਜਾਂਚ ਤੋਂ ਦਵਾਈ ਲੈਣਾ।

* ਬਾਹਰ ਅਤੇ ਖੁੱਲ੍ਹੇ ਵਿੱਚ ਬੁੱਕਣਾ।

ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਸਵਾਇਨ ਫਲੂ ਦੇ ਟੈਸਟ ਅਤੇ ਦਵਾਈਆਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲੱਬਧ ਹਨ।

LEAVE A REPLY

Please enter your comment!
Please enter your name here