ਬਾਜੀਦਪੁਰ ਸਕੂਲ ਵਿਖੇ ਹਿੰਦੀ ਦਿਵਸ ਮਨਾਉਣ ਦੇ ਇਵਜ਼ ਨਾਲ ਸੈਮੀਨਾਰ ਦਾ ਆਯੋਜਨ

??????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਜੀਆਂ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਵੱਲੋਂ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਬਾਜੀਦਪੁਰ ਵਿਖੇ ਹਿੰਦੀ ਦਿਵਸ ਮਨਾਉਣ ਦੇ ਇਵਜ਼ ਨਾਲ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਸਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਿਸ ਏਕਤਾ ਉੱਪਲ ਜੀ ਨੇ ਹਿੰਦੀ ਦਿਵਸ ਦੇ ਸਬੰਧ ਵਿੱਚ ਸਕੂਲ ਦੇ ਬੱਚਿਆਂ ਨੂੰ ਜਾਗਰੂਕ ਕੀਤਾ । ਇਸ ਮੌਕੇ ਜੱਜ ਸਾਹਿਬ ਨੇ ਬੋਲਦਿਆਂ ਦੱਸਿਆ ਕਿ ਮਿਤੀ 14 ਸਤੰਬਰ 1948 ਨੂੰ ਹਿੰਦੀ ਦਿਵਸ ਮਨਾਉਣ ਦੀ ਸ਼ੁਰੂਆਤ ਹੋਈ। ਇਸ ਤੋਂ ਬਾਅਦ ਅੱਜ ਤੱਕ ਇਸ ਰਾਸ਼ਟਰੀ ਭਾਸ਼ਾ ਦੇ ਸਨਮਾਨ ਵਿੱਚ ਹਿੰਦੀ ਦਿਵਸ ਮਨਾਇਆ ਜਾਂਦਾ ਹੈ । ਇਸ ਦੇ ਨਾਲ ਨਾਲ ਗੌਰਮਿੰਟ ਸਕੂਲ ਬਾਜੀਦਪੁਰ ਦੇ ਵਿਦਿਆਰਥੀਆਂ ਨੇ ਇਸ ਮੌਕੇ ਹਿੰਦੀ ਭਾਸ਼ਾ ਦੇ ਸਬੰਧ ਵਿੱਚ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਇਸੇ ਸਕੂਲ ਦੇ ਹਿੰਦੀ ਲੈਕਚਰਾਰ ਮਿਸ ਕਿਰਨ ਬਾਲਾ ਜੀ ਨੇ ਇਸ ਦਿਵਸ ਬਾਰੇ ਹੋਰ ਵਿਸਥਾਰ ਸਹਿਤ ਦੱਸਿਆ।

Advertisements

ਇਸ ਤੋਂ ਇਲਾਵਾ ਜੱਜ ਸਾਹਿਬ ਦੇ ਨਾਲ ਗਏ ਪੈਨਲ ਐਡਵੋਕੇਟ ਮਿਸ ਦਮਨਪ੍ਰੀਤ ਕੌਰ ਨੇ ਇਸ ਦਫ਼ਤਰ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵਿਸਥਾਰ ਸਹਿਤ ਦੱਸਿਆ ਕਿ ਸਾਡੇ ਦਫ਼ਤਰ ਵੱਲੋਂ ਕਿਸੇ ਵੀ ਗਰੀਬ ਵਿਅਕਤੀ ਅਨੁਸੂਚਿਤ ਜਾਤੀ ਤੇ ਵਿਅਕਤੀ ਮਾਨਸਿਕ ਰੋਗੀ ਅਤੇ ਹਿਰਾਸਤ ਵਿੱਚ ਵਿਅਕਤੀਆਂ ਨੁੰ ਇਸ ਦਫ਼ਤਰ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ ਜਿਸ ਵਿੱਚ ਕਿਸੇ ਕਿਸਮ ਦਾ ਕੋਈ ਵੀ ਖਰਚਾ ਪ੍ਰਾਰਥੀ ਵੱਲੋਂ ਨਹੀਂ ਦਿੱਤਾ ਜਾਂਦਾ ।

ਇਸ ਤੋਂ ਬਾਅਦ ਐਡਵੋਕੇਟ ਸਾਹਿਬਾ ਨੇ ਸਥਾਈ ਲੋਕ ਅਦਾਲਤ ਬਾਰੇ ਵੀ ਵਿਸਥਾਰ ਸਹਿਤ ਦੱਸਿਆ ਕਿ ਇੱਥੇ ਜਨ ਉਪਯੋਗੀ ਸੇਵਾਵਾਂ ਨਾਲ ਸਬੰਧਤ ਕੇਸ ਲੱਗਦੇ ਹਨ ਜਿਨ੍ਹਾਂ ਵਿੱਚ ਪਾਣੀ ਬਿਜਲੀ ਅਤੇ ਟੈਲੀਫੋਨ ਆਦਿ ਦੇ ਕੇਸ ਲੱਗਦੇ ਹਨ ਅਤੇ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕ ਦਿਵਾਏ ਜਾਂਦੇ ਹਨ। ਇਸ ਤੋਂ ਇਲਾਵਾ ਐਡਵੋਕੇਟ ਸਾਹਿਬਾ ਨੇ ਮਿਡੀਏਸ਼ਨ ਸੈਂਟਰ ਅਤੇ ਵਿਕਟਮ ਕੰਪਨਸੇਸ਼ਨ ਸਕੀਮ ਬਾਰੇ ਵਿਸਥਾਰ ਸਹਿਤ ਦੱਸਿਆ । ਇਸ ਮੌਕੇ ਉਪਰੋਕਤ ਸਕੂਲ ਗੱਟੀ ਰਾਜੋ ਕੇ ਤੋਂ ਸ਼੍ਰੀ ਗੁਰਪ੍ਰੀਤ ਸਿੰਘ ਜੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ਅਤੇ ਲੈਕਚਰਾਰ ਕੁਲਵੰਤ ਕੌਰ ਜੀ ਨੇ ਇਸ ਮੌਕੇ ਮੰਚ ਸੰਚਾਲਨ ਕੀਤਾ। ਅੰਤ ਵਿੱਚ ਪ੍ਰਿੰਸੀਪਲ ਸਾਹਿਬ ਨੇ ਜੱਜ ਸਾਹਿਬ ਦਾ ਇਸ ਸਕੂਲ ਵਿੱਚ ਆ ਕੇ ਹਿੰਦੀ ਦਿਵਸ ਮਨਾਉਣ ਬਾਰੇ ਤਹਿ ਦਿਲੋਂ ਧੰਨਵਾਦ ਕੀਤਾ ।

LEAVE A REPLY

Please enter your comment!
Please enter your name here