Saturday, October 24, 2026
Home Chandigarh ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਬਿਦਰ ਦੇ ਹਮ-ਜਮਾਤੀਆਂ...

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਬਿਦਰ ਦੇ ਹਮ-ਜਮਾਤੀਆਂ ਨਾਲ ਮਿਲਣੀ

ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਬਿਦਰ (ਕਰਨਾਟਿਕ) ਦੇ ਆਪਣੇ ਹਮ-ਜਮਾਤੀਆਂ ਨਾਲ  ਕਾਲਜ ਦੇ ਦਿਨਾਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਉਨਾਂ ਨੂੰ ਪੰਜਾਬ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਕੈਨੇਡਾ ਦੇ ਦੌਰੇ ’ਤੇ ਗਏ ਸ੍ਰੀ ਸੰਧਵਾਂ ਨੇ ਬੀਤੀ ਸ਼ਾਮ ਆਪਣੇ ਹਮ-ਜਮਾਤੀਆਂ ਨਾਲ ਮਿਲਣੀ ਕੀਤੀ। ਇਸ ਦੌਰਾਨ ਉਨਾਂ ਨੇ ਵਿਦਿਆਰਥੀ ਜੀਵਨ ਅਤੇ ਵਿਦਿਆਰਥੀ ਸੰਘਰਸ਼ਾਂ ਦੀਆ ਪੁਰਾਣੀਆਂ ਯਾਦਾਂ ਤਾਜੀਆਂ ਕੀਤੀਆਂ। ਵਿਦਿਆਰਥੀਆਂ ਦੀ ਇਸ ਮਹਿਫ਼ਲ ਦੌਰਾਨ ਭਾਵਨਾਤਮਿਕ ਸਾਂਝ ਭਾਰੂ ਰਹੀ। ਇਸ ਦੌਰਾਨ ਸ੍ਰੀ ਸੰਧਵਾਂ ਨੇ ਸੂਬੇ ਦੀ ਸ਼ਾਨ ਬਹਾਲ ਕਰਨ ਤੇ ਇਸ ਨੂੰ ਮੁੜ ‘ਰੰਗਲਾ ਪੰਜਾਬ’ ਬਨਾਉਣ ਲਈ ਆਪਣੇ ਸਾਥੀਆਂ ਦੇ ਸੁਝਾਅ ਮੰਗੇ ਅਤੇ ਉਨਾਂ ਨੂੰ ਪੰਜਾਬ ਦੇ ਵਿਕਾਸ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਅਪੀਲ ਕੀਤੀ।

Advertisements

ਸ੍ਰੀ ਸੰਧਵਾਂ ਨੇ ਕਿਹਾ ਕਿ ਉਨਾਂ ਕੋਲ ਇੰਜੀਨੀਅਰਿੰਗ ਦੀ ਅਹਿਮ ਪੜਾਈ ਕਰਨ ਅਤੇ ਉਸ ਤੋਂ ਬਾਅਦ ਵੱਖ ਵੱਖ ਖੇਤਰਾਂ ਵਿੱਚ ਕੰਮ ਕਰਨ ਦਾ ਵੱਡਾ ਤਜਰਬਾ ਹੈ ਅਤੇ ਇਸ ਤਜਰਬੇ ਦਾ ਲਾਜ਼ਮੀ ਤੌਰ ’ਤੇ ਪੰਜਾਬ ਨੂੰ ਫਾਇਦਾ ਹੋਣਾ ਚਾਹੀਦਾ ਹੈ। ਪੰਜਾਬੀ ਹੋਣ ਦੇ ਨਾਤੇ ਉਨਾਂ ਦੀ ਜ਼ਿੰਮੇਂਵਾਰੀ ਬਣਦੀ ਹੈ ਕਿ ਉਹ ਪੰਜਾਬ ਦੇ ਵਿਕਾਸ ਵਿੱਚ ਆਪਣੀ ਬਣਦੀ ਭੂਮਿਕਾ ਨਿਭਾਉਣ।

ਸ੍ਰੀ ਸੰਧਵਾਂ ਦੇ ਕੈਨੇਡਾ ਵਿੱਚ ਵੱਸਦੇ ਹਮ-ਜਮਾਤੀਆਂ ਨੇ ਉਨਾਂ ਦਾ ਕੈਨੇਡਾ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਅਤੇ ਉਨਾਂ ਨੇ ਸੂਬੇ ਦੇ ਵਿਕਾਸ ਵਿੱਚ ਹਰ ਸਹਿਯੋਗ ਦੇਣ ਦਾ ਵਾਅਦਾ ਕੀਤਾ। ਸ੍ਰੀ ਸੰਧਵਾਂ ਨੇ ਕਿਹਾ ਕਿ ਉਨਾਂ ਨੂੰ ਆਪਣੇ ਹਮ-ਜਮਾਤੀਆਂ ਨਾਲ ਮਿਲ ਕੇ ਬਹੁਤ ਵਧੀਆ ਲੱਗਾ ਅਤੇ ਉਹ ਹੁਣ ਲਗਾਤਾਰ ਆਪਣੇ ਸਾਥੀਆਂ ਨੂੰ ਮਿਲਦੇ ਰਹਿਣਗੇ।

LEAVE A REPLY

Please enter your comment!
Please enter your name here