ਰੌਣੀ ਫਾਰਮ ਵਿਖੇ ਇਕ ਰੋਜ਼ਾ ਕਿਸਾਨ ਮੇਲਾ 16 ਸਤੰਬਰ ਨੂੰ

ਪਟਿਆਲਾ(ਦ ਸਟੈਲਰ ਨਿਊਜ਼): ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਫਾਰਮ ਵਿਖੇ ਮਿਤੀ 16 ਸਤੰਬਰ ਨੂੰ ਇਕ ਰੋਜ਼ਾ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਕੇ.ਵੀ.ਕੇ. ਰੌਣੀ ਡਾ. ਵਿਪਨ ਕੁਮਾਰ ਰਾਮਪਾਲ ਨੇ ਦੱਸਿਆ ਕਿ ਕਿਸਾਨ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਸ਼ਾਮਲ ਹੋਣਗੇ ਅਤੇ ਪੀ.ਏ.ਯੂ. ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਮੇਲੇ ਦੀ ਪ੍ਰਧਾਨਗੀ ਕਰਨਗੇ। ਉਨ੍ਹਾਂ ਦੱਸਿਆ ਕਿ ਮੇਲੇ ਦਾ ਮੁੱਖ ਆਕਰਸ਼ਣ ਵੱਖੋ-ਵੱਖ ਵਿਭਾਗਾਂ ਵੱਲੋਂ ਲਗਾਈਆਂ ਜਾਣ ਵਾਲੀਆਂ ਖੇਤੀ ਪ੍ਰਦਰਸ਼ਨੀਆਂ ਹੋਣਗੀਆਂ ਤੇ ਮੇਲੇ ਉਤੇ ਆਉਣ ਵਾਲੇ ਕਿਸਾਨਾਂ ਨੂੰ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਦੇ ਵਿਸ਼ਾ ਮਾਹਿਰਾਂ ਵੱਲੋਂ ਨਵੀਨਤਮ ਤਕਨੀਕੀ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਹਾੜ੍ਹੀ ਦੀਆਂ ਫ਼ਸਲਾਂ ਅਤੇ ਸਬਜ਼ੀਆਂ ਦੇ ਸੁਧਰੇ ਬੀਜ ਅਤੇ ਫਲਦਾਰ ਬੂਟੇ ਵਿੱਕਰੀ ਲਈ ਉਪਲਬਧ ਹੋਣਗੇ।

Advertisements

ਉਨ੍ਹਾਂ ਕਿਸਾਨਾਂ ਨੂੰ ਇਸ ਮੇਲੇ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਪੀ.ਏ.ਯੂ. ਵੱਲੋਂ ਕਿਸਾਨਾਂ ਨੂੰ ਨਵੀਨਤਮ ਤਕਨੀਕਾਂ ਸਬੰਧੀ ਜਾਣਕਾਰੀ ਦੇਣ ਲਈ ਲਗਾਏ ਜਾ ਰਹੇ ਇਸ ਮੇਲੇ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ ਅਤੇ ਖੇਤੀ ਮਾਹਿਰਾਂ ਦੇ ਤਜਰਬੇ ਹਾਸਲ ਕੀਤੇ ਜਾਣ ਤੇ ਖੇਤੀ ਵਿਗਿਆਨੀਆਂ ਵੱਲੋਂ ਕੀਤੀਆਂ ਜਾ ਰਹੀਆਂ ਨਵੀਨਤਮ ਖੋਜਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਬੀਬੀਆਂ ਨੂੰ ਵੀ ਮੇਲੇ ਵਿੱਚ ਘਰੇਲੂ ਬਗੀਚੀ ਸਮੇਤ ਹੋਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

LEAVE A REPLY

Please enter your comment!
Please enter your name here