ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਵੇ ਜਾਗਰੂਕ: ਡੀ.ਸੀ.

ਪਟਿਆਲਾ (ਦ ਸਟੈਲਰ ਨਿਊਜ਼):  ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਉਤੇ ਲਗਾਈ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਹਰੇਕ ਪਿੰਡ ਵਿੱਚ ਨੋਡਲ ਅਫ਼ਸਰ ਲਗਾਏ ਜਾਣ। ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਕਸਟਮ ਹਾਈਰਿੰਗ ਸੈਂਟਰਾਂ ਤੋਂ ਮਸ਼ੀਨਾਂ ਕਿਰਾਏ ਉਤੇ ਲਿਜਾਕੇ ਪਰਾਲੀ ਪ੍ਰਬੰਧਨ ਦਾ ਕੰਮ ਕਰਨ ਵਾਲੇ ਕਿਸਾਨਾਂ ਲਈ ਕਿਰਾਏ ਦੇ ਰੇਟ ਨਿਸ਼ਚਿਤ ਕੀਤੇ ਜਾਣ ਅਤੇ ਨਾਲ ਹੀ ਉਨ੍ਹਾਂ ਦੀ ਵਾਰੀ ਅਨੁਸਾਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣ ਅਤੇ ਮਸ਼ੀਨਾਂ ਮੁਹੱਈਆ ਕਰਵਾਉਣ ਸਮੇਂ ‘ਪਹਿਲਾਂ ਆਓ ਪਹਿਲਾਂ ਪਾਓ’ ਦੇ ਨਿਯਮ ਅਨੁਸਾਰ ਕੰਮ ਕੀਤਾ ਜਾਵੇ ਤੇ ਮਸ਼ੀਨਾਂ ਦੇ ਰਿਕਾਰਡ ਲਈ ਬੁਕਿੰਗ ਰਜਿਸਟਰ ਤੇ ਲਾਗ ਬੁੱਕ ਲਗਾਈ ਜਾਵੇ।

Advertisements


ਸਾਕਸ਼ੀ ਸਾਹਨੀ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਪ ਲਗਾਉਣ ਤੋਂ ਦੋ ਦਿਨ ਪਹਿਲਾਂ ਪਿੰਡ ਵਿੱਚ ਕੈਂਪ ਸਬੰਧੀ ਦੱਸਿਆ ਜਾਵੇ ਤਾਂ ਜੋ ਵੱਧ ਤੋਂ ਵੱਧ ਕਿਸਾਨ ਜਾਗਰੂਕਤਾ ਕੈਂਪ ਦਾ ਲਾਭ ਉਠਾ ਸਕਣ। ਇਸ ਮੌਕੇ ਉਨ੍ਹਾਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਫ਼ਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਂਦਾ ਹੈ ਤਾਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਮੌਕੇ ਐਸ.ਡੀ.ਐਮ ਸਮਾਣਾ ਚਰਨਜੀਤ ਸਿੰਘ, ਐਸ.ਡੀ.ਐਮ. ਰਾਜਪੁਰਾ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਨਾਭਾ ਕੰਨੂ ਗਰਗ, ਐਸ.ਡੀ.ਐਮ. ਦੁਧਨਸਾਧਾਂ ਕਿਰਪਾਲਵੀਰ ਸਿੰਘ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸਰਬੇਸ਼ਵਰ ਸਿੰਘ ਮੋਹੀ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here