ਖੇਤ ਮਜ਼ਦੂਰ ਤੇ ਮਜ਼ਦੂਰ ਸੰਘ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਅੱਡਣਾਵਾਲੀ ਜਿਲਾ ਕਪੂਰਥਲਾ ਵਿੱਚ ਕੀਤੀ ਗਈ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ-ਗੌਰਵ ਮੜੀਆ। ਖੇਤ ਮਜ਼ਦੂਰ ਤੇ ਮਜ਼ਦੂਰ ਸੰਘ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਅੱਡਣਾ ਵਾਲੀ ਜਿਲਾ ਕਪੂਰਥਲਾ ਵਿੱਚ ਕੀਤੀ ਗਈ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਖੇਤ ਮਜ਼ਦੂਰ ਤੇ ਮਜ਼ਦੂਰ ਸੰਘ ਦੇ ਪੰਜਾਬ ਪ੍ਰਧਾਨ ਬਿਕਰਮਜੀਤ ਸਿੰਘ ਤੇ ਚੇਅਰਮੈਨ ਨਿਰਮਲ ਸਿੰਘ ਨਾਹਰ ਪਹੁੰਚੇ ਇਸ ਮੀਟਿੰਗ ਵਿੱਚ ਪੰਜਾਬ ਪ੍ਰਧਾਨ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਪਹੁੰਚੇ ਸੰਤੋਖ ਸਿੰਘ ਗੁਮਟਾਲਾ ਐਸੀ ਸੀ ਸੈੱਲ ਦੇ ਨੈਸ਼ਨਲ ਸਕੱਤਰ ਵੀ ਪਹੁੰਚੇ,

Advertisements

ਇਸ ਮੌਕੇ ਤੇ ਕਸ਼ਮੀਰ ਸਿੰਘ ਨੂੰ ਸੂਬਾ ਸਕੱਤਰ ਤੇ ਡਾਕਟਰ ਜਸਵਿੰਦਰ ਸਿੰਘ ਨੂੰ ਜ਼ਿਲਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਵੀਰ ਸਿੰਘ ਸਹੋਤਾ ਨੇ ਜਨਰਲ ਸੈਕਟਰੀ ਨਿਯੁਕਤ ਕੀਤਾ ਗਿਆ ਇਸੇ ਤਰਾਂ ਹੀ ਕੁਲਜੀਤ ਸਿੰਘ ਮਾਨ ਨੂੰ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸਰਬਜੀਤ ਸਿੰਘ ਅਟਵਾਲ ਜ਼ਿਲ੍ਹਾ ਅੰਮ੍ਰਿਤਸਰ ਦਾ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਇਸ ਮੌਕੇ ਤੇ ਖੇਤ ਮਜ਼ਦੂਰ ਤੇ ਮਜ਼ਦੂਰ ਸੰਘ ਦੇ ਅਹੁਦੇਦਾਰ ਤੇ ਵਰਕਰ ਮੌਜੂਦ ਸਨ

LEAVE A REPLY

Please enter your comment!
Please enter your name here