ਸੁਵਿਧਾ ਕੈਂਪਾਂ ਦੌਰਾਨ 82 ਲੋਕਾਂ ਨੇ ਬੁਢਾਪਾ ਅਤੇ ਹੋਰ ਪੈਨਸ਼ਨ ਸਬੰਧੀ ਭਰੇ ਫਾਰਮ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਮੁਕੇਸ਼ ਗੌਤਮ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਹਦਾਇਤ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਬੁਢਾਪਾ ਪੈਨਸ਼ਨ ਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਸੁਵਿਧਾ ਕੈਂਪ ਲਗਾਏ ਗਏ। ਇਸ ਸਬੰਧ ਵਿਚ ਬਲਾਕ ਮੁਕੇਰੀਆਂ ਦੇ ਪਿੰਡ ਟਾਂਡਾ ਰਾਮ ਸਹਾਏ, ਬਲਾਕ ਹਾਜੀਪੁਰ ਦੇ ਪਿੰਡ ਬੇਲਾ ਸਰਿਆਣ ਤੇ ਬਲਾਕ ਤਲਵਾੜਾ ਦੇ ਪਿੰਡ ਦਾਤਾਰਪੁਰ ਵਿਖੇ ਸਬੰਧਤ ਬਲਾਕ ਵਿਕਾਸ ਪ੍ਰੋਜੈਕਟ ਅਫ਼ਸਰਾਂ ਅਧੀਨ ਕੰਮ ਕਰ ਰਹੇ ਸਟਾਫ਼ ਵਲੋਂ ਸੁਵਿਧਾ ਕੈਂਪ ਲਗਾਏ ਗਏ।

Advertisements


ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਉਕਤ ਬਲਾਕਾਂ ਵਿਚ ਲਗਾਏ ਗਏ ਸੁਵਿਧਾ ਕੈਂਪ ਵਿਚ 82 ਲੋਕਾਂ ਵਲੋਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਤੇ ਦਿਵਿਆਂਗ ਵਿਕਅਤੀਆਂ ਦੇ ਪੈਨਸ਼ਨ ਫਾਰਮ ਭਰੇ ਗਏ।

LEAVE A REPLY

Please enter your comment!
Please enter your name here