Monday, October 19, 2026
Home Chandigarh ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਦਿੱਤਾ ਜਾਵੇਗਾ ਦੀਵਾਲੀ ਦਾ ਤੋਹਫ਼ਾ: ਹਰਜੋਤ...

ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਦਿੱਤਾ ਜਾਵੇਗਾ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ

ਚੰਡੀਗੜ੍ਹ (ਦ ਸਟੈਲਰ ਨਿਊਜ਼): ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕਿਹਾ ਕਿ ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਰੈਗੂਲਰ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ ਮੰਗਾਂ ਨੂੰ ਜਲਦ ਪੂਰਾ ਕਰਦੇ ਹੋਏ ਦੀਵਾਲੀ ਦਾ ਤੋਹਫ਼ਾ ਦਿੱਤਾ ਜਾਵੇਗਾ। ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਮੌਜੂਦਾ ਸਮੇਂ 6640 ਕੰਪਿਊਟਰ ਅਧਿਆਪਕ ਸੇਵਾ ਨਿਭਾ ਰਹੇ ਹਨ ਜਿਹਨਾਂ ਦੀਆਂ ਸੇਵਾਵਾਂ ਨੂੰ ਰਾਜ ਸਰਕਾਰ ਵੱਲੋਂ 2011 ਵਿੱਚ ਰੈਗੂਲਰ ਕਰ ਦਿੱਤਾ ਗਿਆ ਸੀ। 

Advertisements

ਉਹਨਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਕੁਝ ਬਹੁਤ ਹੀ ਜਾਇਜ ਮੰਗਾਂ ਉਹਨਾਂ ਦੇ ਧਿਆਨ ਵਿੱਚ ਆਈਆਂ ਸਨ ਜਿਸ ਸਬੰਧੀ ਉਹਨਾਂ ਨੇ ਇੱਕ ਅਰਧ ਸਰਕਾਰੀ ਪੱਤਰ ਪੰਜਾਬ ਰਾਜ ਦੇ ਵਿੱਤ ਮੰਤਰੀ ਨੂੰ ਲਿਖਿਆ ਹੈ ਜਿਸ ਵਿੱਚ ਕੰਪਿਊਟਰ ਅਧਿਆਪਕਾਂ ਦੀਆਂ ਲੰਬਿਤ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਸ. ਬੈਂਸ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੁੱਖ ਮੰਗਾਂ ਵਿੱਚ ਸੀ.ਐਸ.ਆਰ. ਰੂਲਜ਼ ਨੂੰ ਲਾਗੂ ਕਰਵਾਉਣਾ ਅਤੇ 6ਵੇਂ ਤਨਖਾਹ ਕਮਿਸ਼ਨ ਦੇ ਲਾਭ ਦੇਣਾ ਹੈ।  ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਭਲਾਈ ਲਈ ਵਚਨਬੱਧ ਹੈ ਅਤੇ ਅਧਿਆਪਕ ਦਿਵਸ ਦੇ ਮੌਕੇ ‘ਤੇ 8736 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਕੇ ਇਸ ਗੱਲ ਦਾ ਪ੍ਰਮਾਣ ਵੀ ਦਿੱਤਾ ਗਿਆ ਹੈ।     

LEAVE A REPLY

Please enter your comment!
Please enter your name here