ਜ਼ਿਲ੍ਹਾ ਮੈਜਿਸਟਰੇਟ ਨੇ ਮਨਾਹੀ ਦੇ ਹੁਕਮ ਕੀਤੇ ਜਾਰੀ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਜਨਾਬ ਮੁਹੰਮਦ ਇਸ਼ਫ਼ਾਕ, ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਹੈ ਕਿ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਕੋਈ ਵੀ ਵਿਅਕਤੀ ਜੇਲ੍ਹ ਅਥਾਰਟੀ ਦੀ ਆਗਿਆ ਤੋਂ ਬਿਨ੍ਹਾਂ ਅੰਦਰ ਨਹੀਂ ਜਾ ਸਕਦਾ ਅਤੇ ਹਵਾਲਾਤੀਆਂ ਅਤੇ ਕੈਦੀਆਂ ਨਾਲ ਮੁਲਾਕਾਤ ਕਰਨ ਜਾਣ ਸਮੇਂ ਕੋਈ ਵੀ ਵਿਅਕਤੀ ਆਪਣੇ ਨਾਲ ਅਜਿਹੀ ਕੋਈ ਵਸਤੂ, ਹਥਿਆਰ ਆਦਿ ਨਾਲ ਲੈ ਕੇ ਨਹੀਂ ਜਾਵੇਗਾ ਜੋ ਪੰਜਾਬ ਪਿਰਜਨਸ ਰੂਲ-2022 ਜਾਂ ਹੋਰ ਅਜਿਹੇ ਹੋਰ ਕਾਨੂੰਨਾਂ ਤਹਿਤ ਮਨਾਂ ਕੀਤੇ ਗਏ ਹਨ।

Advertisements

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਹ ਹੁਕਮ ਜੇਲ੍ਹ ਦੇ ਅੰਦਰ ਹਵਾਲਾਤੀਆਂ ਤੇ ਕੈਦੀਆਂ ਦੀ ਸੁਰੱਖਿਆ ਦੇ ਨਾਲ ਜੇਲ੍ਹ ਤੋਂ ਬਾਹਰ ਆਮ ਜਨਤਾ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਨਾਹੀ ਦੇ ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮਨਾਹੀ ਦੇ ਇਹ 14 ਸਤੰਬਰ 2022 ਤੋਂ ਅਗਲੇ ਦੋ ਮਹੀਨਿਆਂ ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here