30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ ਮਿਲੇਗੀ 10 ਫੀਸਦੀ ਛੋਟ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਸੰਦੀਪ ਹੰਸ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਲ 2022-23 ਦਾ ਪ੍ਰਾਪਰਟੀ ਟੈਕਸ 30 ਸਤੰਬਰ ਤੱਕ ਜਮ੍ਹਾਂ ਕਰਵਾਉਣ ’ਤੇ 10 ਫੀਸਦੀ ਛੋਟ ਦਿੱਤੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਬਣਦਾ ਪ੍ਰਾਪਰਟੀ ਟੈਕਸ 30 ਸਤੰਬਰ ਤੱਕ ਜਮ੍ਹਾਂ ਕਰਵਾਉਣ ਅਤੇ ਚਾਲੂ ਸਾਲ ’ਤੇ 10 ਫੀਸਦੀ ਦੀ ਛੋਟ ਦਾ ਲਾਭ ਉਠਾਉਣ।

Advertisements

ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਜਨਤਾ ਦੀ ਸੁਵਿਧਾ ਲਈ 17 ਸਤੰਬਰ ਸ਼ਨਿੱਚਰਵਾਰ ਨੂੰ ਵੀ ਦਫ਼ਤਰ ਨਗਰ ਨਿਗਮ ਅਤੇ ਨਾਇਟ ਸ਼ੈਲਟਰ ਫਾਇਰ ਬ੍ਰਿਗੇਡ ਦਫ਼ਤਰ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਪ੍ਰਾਪਰਟੀ ਟੈਕਸ ਦੀ ਕੁਲੈਕਸ਼ਨ ਲਈ ਕਾਊਂਟਰ ਸਥਾਪਿਤ ਕੀਤੇ ਗਏ ਹਨ, ਤਾਂ ਜੋ ਜਨਤਾ ਇਸ ਦਾ ਵੱਧ ਤੋਂ ਵੱਧ ਲਾਭ ਲੈ ਸਕੇ।  

LEAVE A REPLY

Please enter your comment!
Please enter your name here