ਲੜਕਿਆਂ ਵਿੱਚ ਪਹਿਲਾ ਸਥਾਨ ਭੱਟੀਆਂ ਅਤੇ ਲੜਕੀਆਂ ਦੇ ਵਰਗ ਵਿੱਚ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਟੀਮ ਰਹੀ ਜੇਤੂ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਖੇਡਾਂ ਵਤਨ ਪੰਜਾਬ ਦੀਆਂ ਦੇ ਚੱਲ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਅੱਜ ਦੂਜੇ ਦਿਨ ਕਬੱਡੀ ਨੈਸ਼ਨਲ ਸਟਾਈਲ ਦੇ ਮੁਕਾਬਲੇ ਖਿੱਚ ਦਾ ਕੇਂਦਰ ਰਹੇ। ਅੱਜ ਅੰਡਰ-14 ਵਰਗ ਵਿੱਚ ਲੜਕੇ ਤੇ ਲੜਕੀਆਂ ਦੇ ਕਬੱਡੀ ਨੈਸ਼ਨਲ ਸਟਾਈਲ ਮੁਕਾਬਲੇ ਕਰਵਾਏ ਗਏ। ਲੜਕਿਆਂ ਦੇ ਅੰਡਰ-14 ਕਬੱਡੀ ਨੈਸ਼ਨਲ ਸਟਾਈਲ ਮੁਕਾਬਲੇ ਵਿੱਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਭੱਟੀਆਂ ਬਲਾਕ ਕਾਹਨੂੰਵਾਨ, ਦੂਸਰਾ ਸਥਾਨ ਸਰਕਾਰੀ ਹਾਈ ਸਕੂਲ ਗੌਂਸਪੁਰਾ ਬਲਾਕ ਬਟਾਲਾ ਅਤੇ ਤੀਸਰਾ ਸਥਾਨ ਸਰਕਾਰੀ ਹਾਈ ਸਕੂਲ ਬੱਦੋਵਾਲ ਕਲਾਂ ਬਲਾਕ ਫ਼ਤਹਿਗੜ੍ਹ ਚੂੜੀਆਂ ਦੀ ਕਬੱਡੀ ਟੀਮ ਨੇ ਹਾਸਲ ਕੀਤਾ।

Advertisements

ਇਸੇ ਤਰ੍ਹਾਂ ਲੜਕੀਆਂ ਦੇ ਅੰਡਰ-14 ਕਬੱਡੀ ਨੈਸ਼ਨਲ ਸਟਾਈਲ ਮੁਕਾਬਲੇ ਵਿੱਚ ਪਹਿਲਾ ਸਥਾਨ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਸ੍ਰੀ ਹਰਗੋਬਿੰਦਪੁਰ ਸਾਹਿਬ, ਦੂਸਰਾ ਸਥਾਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਸ਼ੇਖੂਪੁਰ ਬਲਾਕ ਬਟਾਲਾ ਰੂਰਲ ਅਤੇ ਤੀਸਰਾ ਸਥਾਨ ਸਰਕਾਰੀ ਮਿਡਲ ਸਕੂਲ ਮੁਸਤਦਾਬਾਦ ਜੱਟਾਂ ਬਲਾਕ ਗੁਰਦਾਸਪੁਰ ਦੀ ਟੀਮ ਨੇ ਹਾਸਲ ਕੀਤਾ।

ਜ਼ਿਲ੍ਹਾ ਖੇਡ ਅਫ਼ਸਰ ਗੁਰਦਾਸਪੁਰ ਸ. ਸੁਖਚੈਨ ਸਿੰਘ ਨੇ ਦੱਸਿਆ ਕਿ 17 ਸਤੰਬਰ ਨੂੰ ਖੇਡ ਮੇਲੇ ਦੇ ਤੀਸਰੇ ਦਿਨ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਪੋਰਟਸ ਸਟੇਡੀਅਮ ਗੁਰਦਾਸਪੁਰ ਵਿਖੇ ਖੋ-ਖੋ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਹੋਣਗੇ ਜਦਕਿ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਤਿੱਬੜ ਦੇ ਖੇਡ ਮੈਦਾਨ ਵਿੱਚ ਹੈਂਡਬਾਲ ਅਤੇ ਆਰ.ਡੀ. ਖੋਸਲਾ ਸਕੂਲ ਬਟਾਲਾ ਵਿਖੇ ਟੇਬਲ ਟੈਨਿਸ ਦੇ ਮੁਕਾਬਲੇ ਕਰਵਾਏ ਜਾਣਗੇ।  

LEAVE A REPLY

Please enter your comment!
Please enter your name here