ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੀ ਮਹੀਨਾਵਾਰ ਕਾਰਗੁਜ਼ਾਰੀ ਦੀ ਸਮੀਖਿਆ

ਪਟਿਆਲਾ, (ਦ ਸਟੈਲਰ ਨਿਊਜ਼)। ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਘਲ ਨੇ ਅੱਜ ਵੱਖ-ਵੱਖ ਵਿਭਾਗਾਂ ਦੀ ਮਹੀਨਾਵਾਰ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਮਹੀਨਾਵਾਰ ਮੀਟਿੰਗ ਵਿੱਚ ਨਿਰਧਾਰਤ ਕੀਤੇ ਟੀਚੇ ਸਮੇਂ ਸਿਰ ਪੂਰੇ ਕਰਨੇ ਯਕੀਨੀ ਬਣਾਏ ਜਾਣ ਤੇ ਅਗਲੀ ਮੀਟਿੰਗ ਵਿੱਚ ਇੱਕ ਮਹੀਨੇ ਦੀ ਕਾਰਗੁਜ਼ਾਰੀ ਨੂੰ ਵੱਖਰੇ ਤੌਰ ਉਤੇ ਦਰਸਾਇਆ ਜਾਵੇ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪ੍ਰਾਪਰਟੀ ਟੈਕਸ, ਸੋਲਿਡ ਵੇਸਟ ਮੈਨੇਜਮੈਂਟ, ਵੇਸਟ ਟੂ ਵੈਲਥ, ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਕੰਮ ‘ਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਡੇਂਗੂ ਤੇ ਮਲੇਰੀਆਂ ਤੋਂ ਰੋਕਥਾਮ ਲਈ ਫੌਗਿੰਗ ਜਾਰੀ ਰੱਖੀ ਜਾਵੇ। ਉਨ੍ਹਾਂ ਪ੍ਰਾਪਰਟੀ ਟੈਕਸ ਇਕੱਠਾ ਕਰਨ ਦੇ ਕੰਮ ਵਿੱਚ ਹੋਰ ਸੁਧਾਰ ਕਰਨ ਲਈ ਕਿਹਾ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਬਣਾਏ ਜਾ ਰਹੇ ਘਰਾਂ ਦੇ ਨਿਰਮਾਣ ਕੰਮ ਉਤੇ ਕਾਰਜਸਾਧਕ ਅਫ਼ਸਰਾਂ ਨੂੰ ਖੁਦ ਨਿਗਰਾਨੀ ਕਰਨ ਦੀ ਹਦਾਇਤ ਕੀਤੀ।

Advertisements

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਬਣਾਏ ਜਾ ਰਹੇ ਘਰਾਂ ਨੂੰ ਸਮੇਂ ਸਮੇਂ ਉਤੇ ਜਾਰੀ ਹੁੰਦੀ ਰਾਸ਼ੀ ਨਿਰਵਿਘਨ ਢੰਗ ਨਾਲ ਜਾਰੀ ਕਰਨ ਲਈ ਸੀ.ਐਲ.ਟੀ.ਸੀ. ਦੀ ਡਿਊਟੀ ਜ਼ਿਲ੍ਹੇ ਦੀਆਂ ਸਬ-ਡਵੀਜ਼ਨਾਂ ਵਿੱਚ ਰੋਸਟਰ ਬਣਾਕੇ ਲਗਾਈ ਜਾਵੇ ਤਾਂ ਜੋ ਇਸ ਕੰਮ ਵਿੱਚ ਹੋਰ ਤੇਜ਼ੀ ਆ ਸਕੇ। ਉਨ੍ਹਾਂ ਕਾਰਜਸਾਧਕ ਅਫ਼ਸਰ ਭਾਦਸੋਂ ਅਤੇ ਘਨੌਰ ਦੀ ਪ੍ਰਧਾਨ ਮੰਤਰੀ ਆਵਾਸ ਯੋਜਨਾ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸਰਾਹਨਾ ਕੀਤੀ। ਮੀਟਿੰਗ ਵਿੱਚ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here