ਕਪੂਰਥਲਾ ਨਿਊ ਦਾਨਾਮੰਡੀ ਮੁਨੀਮ ਯੂਨੀਅਨ ਦੀ ਇਕਾਈ ਭੰਗ,ਸੋਮਵਾਰ ਨੂੰ ਹੋਵੇਗੀ ਮੀਟਿੰਗ-ਓਮਕਾਰ ਕਾਲੀਆ

ਕਪੂਰਥਲਾ , (ਦ ਸਟੈਲਰ ਨਿਊਜ਼)। ਕਪੂਰਥਲਾ ਨਿਊ ਦਾਨਾਮੰਡੀ ਮੁਨੀਮ ਯੂਨੀਅਨ ਦੇ ਪ੍ਰਧਾਨ ਓਮਕਾਰ ਕਾਲੀਆ ਨੇ ਮੁਨੀਮ ਯੂਨੀਅਨ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਮੁਨੀਮ ਯੂਨੀਅਨ ਦੀ ਇਕਾਈ ਨੂੰ ਭੰਗ ਕਰ ਦਿੱਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਓਮਕਾਰ ਕਾਲੀਆ ਨੇ ਦੱਸਿਆ ਕਿ ਕੁਝ ਕਾਰਨਾਂ ਕਰਕੇ ਮੁਨੀਮ ਯੂਨੀਅਨ ਦੀ ਇਕਾਈ ਨੂੰ ਭੰਗ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ 19 ਸਤੰਬਰ ਦਿਨ ਸੋਮਵਾਰ ਨੂੰ ਮੁਨੀਮ ਯੂਨੀਅਨ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ ਹੈ।ਇਸ ਮੀਟਿੰਗ ਵਿੱਚ ਸਾਰੇ ਅਹੁਦੇਦਾਰਾਂ ਤੇ ਵਰਕਰਾਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਮੁਨੀਮ ਯੂਨੀਅਨ ਦੀ ਨਵੀਂ ਇਕਾਈ ਦਾ ਗਠਨ ਕੀਤਾ ਜਾਵੇਗਾ।

Advertisements

LEAVE A REPLY

Please enter your comment!
Please enter your name here