ਡੇਅਰੀ ਵਿਕਾਸ ਵਿਭਾਗ ਵੱਲੋਂ ਐਸ.ਸੀ ਸਿਖਿਆਰਥੀਆਂ ਲਈ ਦੋ ਹਫਤੇ ਦਾ ਬੈਚ ਸ਼ੁਰੂ: ਹਾਂਡਾ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ / ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਐਸ.ਸੀ ਸਿਖਿਆਰਥੀਆਂ ਲਈ ਦੋ ਹਫ਼ਤੇ ਦਾ ਮੁਫਤ ਸਿਖਲਾਈ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਜਿਲ੍ਹੇ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ, ਗਿੱਲ ਅਤੇ ਡੇਅਰੀ ਸਿਖਲਾਈ ਕੇਂਦਰ ਤਰਨਤਾਰਨ ਵਿਖੇ ਟ੍ਰੇਨਿੰਗ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਫਿਰੋਜਪੁਰ ਰਣਦੀਪ ਕੁਮਾਰ ਹਾਂਡਾ  ਨੇ ਦੱਸਿਆ ਕਿ ਸਕੀਮ ਫਾਰ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ ਸੀ ਬੈਨੀਫਿਸਰੀਜ ਸਕੀਮ ਅਧੀਨ ਚਲਾਏ ਜਾਣ ਵਾਲੇ ਪਹਿਲੇ ਬੈਚ ਦੀ ਕਾਊਸਲਿੰਗ ਸਤੰਬਰ 19 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਫਿਰੋਜਪੁਰ ਵਿੱਚ ਕੀਤੀ ਜਾਵੇਗੀ।

Advertisements

 ਉਨ੍ਹਾਂ ਨੇ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਐਸ.ਸੀ ਜਾਤੀ ਨਾਲ ਸਬੰਧਤ ਹੋਵੇ ਅਤੇ ਪੇਂਡੂ ਖੇਤਰ ਦਾ ਵਸਨੀਕ ਹੋਵੇ ਅਤੇ ਘੱਟੋ-ਘੱਟ ਪੰਜਵੀ ਪਾਸ ਹੋਵੇ, ਉਮਰ 18 ਸਾਲ ਤੋਂ ਵੱਧ ਹੋਵੇ ਅਤੇ 50 ਸਾਲ ਤੋਂ ਘੱਟ ਹੋਵੇ। ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇਂ ਯੋਗਤਾ ਸਰਟੀਫਿਕੇਟ, ਅਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਈਜ਼ ਫੋਟੋ ਲੈ ਕੇ ਦਫਤਰ ਵਿੱਚ ਆਉਣ। ਇਸ ਸਕੀਮ ਅਧੀਨ ਭਾਗ ਲੈਣ ਵਾਲੇ ਐਸ.ਸੀ ਸਿਖਿਆਰਥੀਆਂ ਨੂੰ ਵਿਭਾਗ ਵੱਲੋਂ 3500 ਰੁਪਏ ਵਜੀਫਾ ਵੀ ਦਿੱਤਾ ਜਾਵੇਗਾ ਅਤੇ ਉਨ੍ਹਾਂ ਦਾ ਡੇਅਰੀ ਯੂਨਿਟ ਬਣਾਉਣ ਤੇ 33 ਫੀਸਦ ਸਬਸਿਡੀ ਵੀ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਚਾਹਵਾਨ ਜ਼ਿਲ੍ਹੇ ਦੇ ਕਾਰਜਕਾਰੀ ਅਫ਼ਸਰ ਕਪਲਮੀਤ ਸਿੰਘ ਸੰਧੂ ਨਾਲ ਮੋਬਾਇਲ ਨੰ. 97793-52959 ਤੇ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here