ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਵੱਲੋਂ ਸਕੂਲਾਂ ਤੇ ਆਂਗਣਵਾੜੀ ‘ਚ ਮਿਡ ਡੇ ਮੀਲ ਦਾ ਅਚਨਚੇਤ ਨਿਰੀਖਣ

ਪਟਿਆਲਾ(ਦ ਸਟੈਲਰ ਨਿਊਜ਼)। ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਨੇ ਅੱਜ ਪਟਿਆਲਾ ਵਿਖੇ 2 ਸਰਕਾਰੀ ਐਲੀਮੈਂਟਰੀ ਸਕੂਲਾਂ, ਸਿਕਲੀਗਰ ਅਤੇ ਬਡੂੰਗਰ ਸਮੇਤ ਇੱਕ ਆਂਗਣਵਾੜੀ ਵਿਖੇ ਮਿਡ ਡੇ ਮੀਲ ਦਾ ਅਚਨਚੇਤ ਨਿਰੀਖਣ ਕੀਤਾ। ਇੱਥੇ ਉਨ੍ਹਾਂ ਨੇ ਸਕੂਲ ਅਧਿਆਪਕਾਂ ਅਤੇ ਬੱਚਿਆਂ ਨਾਲ ਵੀ ਗੱਲਬਾਤ ਕੀਤੀ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਦਿੱਤੇ ਜਾਂਦੇ ਖਾਣੇ ਦੇ ਮਾਮਲੇ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਨਵਿੰਦਰ ਕੌਰ ਤੋਂ ਇਲਾਵਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਤੇ ਅਧਿਆਪਕ ਵੀ ਮੌਜੂਦ ਸਨ। ਇਨ੍ਹਾਂ ਨੇ ਫੂਡ ਕਮਿਸ਼ਨ ਦੇ ਮੈਂਬਰ ਨੂੰ ਭਰੋਸਾ ਦਿੱਤਾ ਕਿ ਬੱਚਿਆਂ ਨੂੰ ਬਿਹਤਰ ਢੰਗ ਨਾਲ ਮਿਡ ਡੇ ਮੀਲ ਖਾਣਾ ਪ੍ਰਦਾਨ ਕਰਨ ਸਬੰਧੀ ਹੋਰ ਵੀ ਸੁਧਾਰ ਕੀਤੇ ਜਾਣਗੇ। ਇਸ ਤੋਂ ਬਾਅਦ ਪ੍ਰੀਤੀ ਚਾਵਲਾ ਨੇ ਫੈਕਟਰੀ ਏਰੀਆ ਅਤੇ ਜੱਟਾਂ ਵਾਲਾ ਚੌਂਤਰਾ ਵਿਖੇ ਵਿਖੇ ਖੁਰਾਕ ਤੇ ਸਿਵਲ ਸਪਲਾਈਜ ਵਿਭਾਗ ਵੱਲੋਂ ਜਨਤਕ ਵੰਡ ਪ੍ਰਣਾਲੀ ਤਹਿਤ ਰਾਸ਼ਨ ਡਿਪੂਆਂ ‘ਤੇ ਲਾਭਪਾਤਰੀਆਂ ਨੂੰ ਵੰਡੀ ਜਾ ਰਹੀ ਕਣਕ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਇੱਥੇ ਮੌਜੂਦ ਸਥਾਨਕ ਲਾਭਪਾਤਰੀ ਖਪਤਕਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਵਿਚਾਰ ਵੀ ਜਾਣੇ ਅਤੇ ਕਣਕ ਦੀ ਵੰਡ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਪ੍ਰੀਤੀ ਚਾਵਲਾ ਨੇ ਕਿਹਾ ਕਿ ਸਰਕਾਰ ਵੱਲੋਂ ਰਾਜ ਦੇ ਲਾਭਪਾਤਰੀ ਵਸਨੀਕਾਂ ਨੂੰ ਜਨਤਕ ਵੰਡ ਪ੍ਰਣਾਲੀ ਰਾਹੀਂ ਸਮਾਰਟ ਕਾਰਡ ਸਕੀਮ ਜਰੀਏ ਵੰਡੀ ਜਾਂਦੀ ਕਣਕ ਤੇ ਹੋਰ ਸਮੱਗਰੀ ਪ੍ਰਤੀ ਜੇਕਰ ਕਿਸੇ ਨੂੰ ਸ਼ਿਕਾਇਤ ਹੋਵੇ ਤਾਂ ਇਹ ਪੰਜਾਬ ਰਾਜ ਖੁਰਾਕ ਕਮਿਸ਼ਨ ਕੋਲ ਮੋਬਾਇਲ ਨੰਬਰ 9876764545 ‘ਤੇ ਕੰਮ ਵਾਲੇ ਦਿਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਦਰਜ ਕਰਵਾਈ ਜਾ ਸਕਦੀ ਹੈ।

Advertisements

LEAVE A REPLY

Please enter your comment!
Please enter your name here