ਤੁਹਾਡੀ ਸਰਕਾਰ-ਤੁਹਾਡੇ ਦੁਆਰ ਪ੍ਰੋਗਰਾਮ ਨੂੰ ਸਫ਼ਲ ਬਣਾਇਆ ਜਾਵੇਗਾ: ਸਾਕਸ਼ੀ ਸਾਹਨੀ

ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਜ਼ਿਲ੍ਹੇ ‘ਚ ਲਗਾਏ ਗਏ ਜਨ ਸੁਵਿਧਾ ਕੈਂਪਾਂ ਦੌਰਾਨ ਜ਼ਿਲ੍ਹਾ ਨਿਵਾਸੀਆਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਆਪਣੇ ਘਰਾਂ ਦੇ ਨੇੜੇ ਹੀ ਪ੍ਰਾਪਤ ਕੀਤਾ। ਇਨ੍ਹਾਂ ਕੈਂਪਾਂ ਤੋਂ ਲਾਭ ਲੈਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਕੈਂਪਾਂ ਕਾਰਨ ਹੁਣ ਉਨ੍ਹਾਂ ਦੇ ਸਰਕਾਰੀ ਦਫ਼ਤਰਾਂ ਦੇ ਲੱਗਦੇ ਚੱਕਰ ਬੰਦ ਹੋ ਗਏ ਹਨ ਅਤੇ ਇਸ ਨਾਲ ਵੱਡੀ ਰਾਹਤ ਮਿਲੀ ਹੈ। ਲੋਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸਰਕਾਰੀ ਦਫ਼ਤਰਾਂ ਦੀ ਬਜਾਇ ਜਨ ਸੁਵਿਧਾ ਕੈਂਪਾਂ ‘ਚ ਲੋਕਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕੀਤੇ ਜਾਣਾ ਇਕ ਸ਼ਲਾਘਾਯੋਗ ਕਦਮ ਹੈ।

Advertisements

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਬਾਰੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ ‘ਤੇ ਲੱਗ ਰਹੇ ਇਨ੍ਹਾਂ ਕੈਂਪਾਂ ‘ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਮੌਕੇ ‘ਤੇ ਹੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਵਿਧਾਇਕ ਆਪਣੀ ਟੀਮ ਰਾਹੀਂ ਲੋਕਾਂ ਨੂੰ ਇਨ੍ਹਾਂ ਕੈਂਪਾਂ ਬਾਰੇ ਜਾਗਰੂਕ ਕਰਕੇ ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੇ ਪ੍ਰੋਗਰਾਮ ਤੁਹਾਡੀ ਸਰਕਾਰ-ਤੁਹਾਡੇ ਦੁਆਰ ਨੂੰ ਸਫ਼ਲ ਬਣਾ ਰਹੇ ਹਨ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਬ ਡਵੀਜ਼ਨਾਂ ਵਿੱਚ ਐਸ.ਡੀ.ਐਮਜ਼ ਡਾ. ਇਸਮਤ ਵਿਜੇ ਸਿੰਘ, ਚਰਨਜੀਤ ਸਿੰਘ, ਡਾ. ਸੰਜੀਵ ਕੁਮਾਰ, ਕੰਨੂ ਗਰਗ ਦੀ ਦੇਖ-ਰੇਖ ਹੇਠ ਪਟਿਆਲਾ ਦਿਹਾਤੀ ਹਲਕੇ ਦਾ ਜਨ ਸੁਵਿਧਾ ਕੈਂਪ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਵਿਖੇ, ਸਮਾਣਾ ਦਾ ਕੈਂਪ ਸਰਕਾਰੀ ਮਿਡਲ ਸਕੂਲ ਰਾਮ ਨਗਰ ਬਖਸ਼ੀਵਾਲਾ, ਸ਼ੁਤਾਰਾਣਾ ਦਾ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ ਤੇ ਸਰਕਾਰੀ ਹਾਈ ਸਕੂਲ ਮਰੌੜੀ ਬਲਾਕ ਸਮਾਣਾ ਵਿਖੇ, ਸਨੌਰ ਦਾ ਜਨ ਸੁਵਿਧਾ ਕੈਂਪ ਸਰਕਾਰੀ ਮਿਡਲ ਸਕੂਲ ਤਾਜਲਪੁਰ ਬਲਾਕ ਭੁਨਰਹੇੜੀ, ਨਾਭਾ ਹਲਕੇ ਦਾ ਕੈਂਪ ਸਰਕਾਰੀ ਹਾਈ ਸਕੂਲ ਪਿੰਡ ਬਨੇਰਾ ਖੁਰਦ, ਰਾਜਪੁਰਾ ਦਾ ਜਨ ਸੁਵਿਧਾ ਕੈਂਪ ਸਰਕਾਰੀ ਹਾਈ ਸਕੂਲ ਮਿਰਜਾਪੁਰ ਤੇ ਘਨੌਰ ਹਲਕੇ ਦਾ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਹਸਿੰਬਲੀ ਬਲਾਕ ਸ਼ੰਭੂ ਕਲਾ ਵਿਖੇ ਲਗਾਇਆ ਗਿਆ।

LEAVE A REPLY

Please enter your comment!
Please enter your name here