ਵਧੀਕ ਡਿਪਟੀ ਕਮਿਸ਼ਨਰ ਅਰੁਣ ਸ਼ਰਮਾ ਨੇ 22 ਨਿਯੁਕਤ ਮਹਿਲਾ ਉਮੀਦਵਾਰਾਂ ਨੂੰ ਬੰਗਲੌਰ ਵਿਖੇ ਨੌਕਰੀ ‘ਤੇ ਜੁਆਇਨ ਕਰਨ ਲਈ ਕੀਤਾ ਰਵਾਨਾ 

ਫਿਰੋਜ਼ਪੁਰ(ਦ ਸਟੈਲਰ ਨਿਊਜ਼): ਡਿਪਟੀ ਜ਼ਿਲ੍ਹਾ ਬਿਊਰੋ ਆਫ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਪੱਧਰੀ ਨੌਕਰੀ ਮੇਲੇ ਵਿੱਚ ਹੁਨਰ ਹਾਸਲ ਕਰਨ ਵਾਲੀਆਂ 22 ਲੜਕੀਆਂ ਨੂੰ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫਿਰੋਜ਼ਪੁਰ ਵੱਲੋਂ ਸ਼ਾਹੀ ਐਕਸਪੋਰਟਸ ਬੰਗਲੌਰ ਵਿਖੇ ਨੌਕਰੀ ‘ਤੇ ਭੇਜਿਆ ਗਿਆ। ਵਧੀਕ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾ ਕੇ ਉਹਨਾਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ ਅਤੇ ਹੌਸਲਾ ਅਫਜਾਈ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ।

Advertisements

ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਉਹਨਾਂ ਨੇ ਦੱਸਿਆ ਕਿ 3 ਮਹੀਨੇ ਦੀ ਹੁਨਰ ਵਿਕਾਸ ਸਿਖਲਾਈ ਪੂਰੀ ਕਰਨ ਤੋਂ ਬਾਅਦ ਇਨ੍ਹਾਂ ਲੜਕੀਆਂ ਨੂੰ ਸ਼ਾਹੀ ਐਕਸਪੋਰਟ ਕੰਪਨੀ ਵਿੱਚ ਨੌਕਰੀ ਮਿਲ ਗਈ ਹੈ।  ਇਸ ਮੌਕੇ ਸਰਬਜੀਤ ਸਿੰਘ ਮਿਸ਼ਨ ਮੈਨੇਜਰ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਗੁਰਜੰਟ ਸਿੰਘ ਪਲੇਸਮੈਂਟ ਅਫਸਰ, ਡੀ.ਬੀ.ਈ.ਈ. ਫਿਰੋਜਪੁਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here