ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਕਟੋਰੀਆ ਦੀਆਂ ਵਿਦਿਆਰਥਣਾਂ ਨੇ ਕੀਤਾ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਦਾ ਦੌਰਾ

ਪਟਿਆਲਾ (ਦ ਸਟੈਲਰ ਨਿਊਜ਼): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਕਟੋਰੀਆ ਦੀਆਂ ਗਿਆਰਵੀਂ ਅਤੇ ਬਾਰਵੀ ਕਲਾਸ ਦੀਆਂ ਵਿਦਿਆਰਥਣਾਂ ਨੇ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਦੌਰਾ ਕੀਤਾ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਵਿਦਿਆਰਥੀਆਂ ਨੂੰ ਵਿਭਾਗ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਅਤੇ ਇਸ ਦੀ ਮਹੱਤਤਾ ਬਾਰੇ ਦੱਸਿਆ।

Advertisements

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਇਸ ਦਫ਼ਤਰ ਵਿੱਚ ਬੇਰੁਜ਼ਗਾਰ ਨੌਜਵਾਨ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ ਅਤੇ ਵਿਭਾਗ ਵੱਲੋਂ ਰਜਿਸਟਰ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਸਬੰਧੀ ਜਾਣਕਾਰੀ ਸਮੇਂ-ਸਮੇਂ ‘ਤੇ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿਭਾਗ ਵਿੱਚ ਬੇਰੁਜ਼ਗਾਰਾਂ ਨੂੰ ਸਵੈ- ਰੋਜ਼ਗਾਰ ਸਬੰਧੀ ਵੀ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਇਸ ਸਬੰਧੀ ਵਿਭਾਗ ਪੰਜਾਬ ਹੁਨਰ ਵਿਕਾਸ ਮਿਸ਼ਨ ਨਾਲ ਜੁੜਕੇ ਕਿੱਤਾ ਮੁਖੀ ਟ੍ਰੇਨਿੰਗ ਪ੍ਰਦਾਨ ਕਰਵਾਉਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ ਬੈਠਦੇ ਹਨ ਜੋ ਇਥੇ ਆਏ ਬੇਰੁਜ਼ਗਾਰ ਨੌਜਵਾਨਾਂ ਦਾ ਮਾਰਗ ਦਰਸ਼ਨ ਕਰਦੇ ਹਨ।

ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਵਿਖੇ ਰੁਜ਼ਗਾਰ ਪ੍ਰਾਪਤੀ ਲਈ ਮੁਕਾਬਲੇ ਦੀ ਪ੍ਰੀਖਿਆ ਦੀ ਤਿਆਰੀ ਕਰਨ ਲਈ ਵਾਤਾਵਰਣ ਅਨੁਕੂਲ ਲਾਇਬਰੇਰੀ ਦੀ ਸੁਵਿਧਾ ਵੀ ਦਿੱਤੀ ਗਈ ਹੈ ਅਤੇ ਪ੍ਰੀਖਿਆ ਦੀ ਤਿਆਰੀ ਕਰਨ ਵਾਲੇ ਉਮੀਦਵਾਰਾਂ ਨੂੰ ਪੜਾਈ ਕਰਨ ਲਈ ਮੁਫ਼ਤ ਇੰਟਰਨੈਟ ਦੀ ਸੁਵਿਧਾ ਵੀ ਦਿੱਤੀ ਜਾਂਦੀ ਹੈ।

LEAVE A REPLY

Please enter your comment!
Please enter your name here