ਡੇਅਰੀ ਉੱਦਮ ਸਿਖਲਾਈ ਲਈ ਕੌਂਸਲਿੰਗ ਵੇਰਕਾ ਵਿਖੇ 27 ਸਤੰਬਰ ਨੂੰ

ਗੁਰਦਾਸਪੁਰ, (ਦ ਸਟੈਲਰ ਨਿਊਜ਼): ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵੱਲੋਂ ਚਾਰ ਹਫ਼ਤੇ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 3 ਅਕਤੂਬਰ 2022 ਤੋਂ ਚਾਰ ਹਫਤੇ ਲਈ ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸ਼ੁਰੂ ਹੋ ਰਿਹਾ ਹੈ। ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀਂ ਪਾਸ ਹੋਣ, ਉਮਰ 18 ਤੋਂ 45 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ ਅਤੇ ਪਹਿਲਾਂ ਘੱਟੋ-ਘੱਟ 5 ਪਸ਼ੂ ਰੱਖੇ ਹੋਣ, ਉਹ ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

Advertisements

ਇਹ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਸ. ਕਸ਼ਮੀਰ ਸਿੰਘ ਗੋਰਾਇਆ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਡੇਅਰੀ ਫਾਰਮਰਜ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ-ਵੱਖ ਵਿਸ਼ਾ ਮਾਹਿਰਾਂ ਵੱਲੋਂ ਪਸ਼ੂਆਂ ਦੀ ਸਾਂਭ ਸੰਭਾਲ, ਵੱਖ-ਵੱਖ ਬੀਮਾਰੀਆਂ, ਮਨਸੂਹੀ ਗਰਭਦਾਨ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ। ਇਸ ਸਿਖਲਾਈ ਦੌਰਾਨ ਮਾਡਲ ਕੈਟਲ ਸ਼ੈਡਾਂ ਦੀ ਉਸਾਰੀ, ਦੁੱਧ ਚੁਆਈ ਮਸ਼ੀਨਾਂ ਅਤੇ ਡੇਅਰੀ ਦੇ ਧੰਦੇ ਦਾ ਮੁਕੰਮਲ ਮਸ਼ੀਨੀਕਰਨ ਲਈ ਲੋੜੀਂਦੀਆਂ ਤਕਨੀਕਾਂ ਅਤੇ ਸਬਸਿਡੀਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਸਿਖਲਾਈ ਕੋਰਸ ਲਈ ਕੌਂਸਲਿੰਗ ਮਿਤੀ 27 ਸਤੰਬਰ 2022 ਨੂੰ ਸਵੇਰੇ 10:00 ਵਜੇ ਦਫ਼ਤਰ ਇੰਚਾਰਜ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਰੱਖੀ ਗਈ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਸਿਖਲਾਈ ਲੈਣ ਦੇ ਚਾਹਵਾਨ ਮਿਤੀ 23 ਸਤੰਬਰ 2022 ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਵਿਖੇ ਹਾਜ਼ਰ ਹੋ ਕੇ ਪ੍ਰਾਸਪੈਕਟ (ਫਾਰਮ) ਹਾਸਲ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਚੁਣੇ ਹੋਏ ਸਿਖਿਆਰਥੀ ਜਨਰਲ ਕੈਟਾਗਰੀ ਲਈ ਫੀਸ 5000 ਰੁਪਏ ਅਤੇ ਅਨਸੂਚਿਤ ਜਾਤੀ ਲਈ 4000 ਰੁਪਏ ਫੀਸ ਹੋਵੇਗੀ। ਚਾਹਵਾਨ ਵਿਅਕਤੀ ਇਸ ਦਫਤਰ ਤੋ ਪ੍ਰੋਸਪੈਕਟਸ ਲੈ ਕੇ ਮਿਤੀ 23 ਸਤੰਬਰ 2022 ਤੱਕ ਆਪਣੇ ਬਿਨੈ ਪੱਤਰ ਚੋਣ ਲਈ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫਤਰ ਦੇ ਫੋਨ ਨੰ: 01874- 220163 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here