ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਸਬੰਧੀ ਸੁਵਿਧਾ ਕੈਂਪ 21 ਨੂੰ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਹਦਾਇਤ ਅਨੁਸਾਰ ਜ਼ਿਲ੍ਹੇ ਵਿਚ ਵੱਖ-ਵੱਖ ਬਲਾਕਾਂ ਵਿਚ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ 21 ਸਤੰਬਰ ਨੂੰ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧ ਵਿਚ ਬਲਾਕ ਹੁਸ਼ਿਆਰਪੁਰ-2 ਦੇ ਪਿੰਡ ਫਗਲਾਣਾ, ਬਲਾਕ ਟਾਂਡਾ ਦੇ ਪਿੰਡ ਮਿਆਣੀ, ਬਲਾਕ ਦਸੂਹਾ ਦੇ ਪਿੰਡ ਪੰਧੇਰ ਅਤੇ ਬਲਾਕ ਹਾਜੀਪੁਰ ਦੇ ਪਿੰਡ ਨੰਗਲ ਬਿਹਾਲਾ ਵਿਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।

Advertisements

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਬੁਢਾਪਾ ਪੈਨਸ਼ਨ ਤੇ ਹੋਰ ਦੂਜੀਆਂ ਵਿੱਤੀ ਸਹਾਇਤਾ ਸਕੀਮਾਂ ਤਹਿਤ ਸਰਕਾਰ ਵਲੋਂ ਲਗਾਏ ਜਾ ਰਹੇ ਸੁਵਿਧਾ ਕੈਂਪ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕੀਤਾ ਜਾਵੇ।

LEAVE A REPLY

Please enter your comment!
Please enter your name here