‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਨਾਰੂ ਨੰਗਲ ਸਕੂਲ ਦੇ ਵਿਦੀਆਰਥੀਆਂ ਨੇ ਮਾਰੀ ਬਾਜੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ’ਖੇਡਾਂ ਵਤਨ ਪੰਜਾਬ ਦੀਆਂ’ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਲਾਜਵੰਤੀ ਸਪੋਰਟਸ ਸਟੇਡੀਅਮ ਹੁਸ਼ਿਆਰਪੁਰ ਵਿਖੇ ਹੋਏ। ਜ਼ਿਲ੍ਹਾ ਸਿੱਖਿਆ ਅਫਸਰ ਗੁਰਸ਼ਰਨ ਸਿੰਘ (ਸੈ.ਸਿ.) ਹੁਸ਼ਿਆਰਪੁਰ ਅਤੇ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਖੋ-ਖੋ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਦੇ ਵਿਦਿਆਰਥੀਆਂ ਨੇ ਬਾਜ਼ੀ ਮਾਰੀ। ਅੰਡਰ 14 (ਮੁੰਡੇ), ਅੰਡਰ 21 (ਮੁੰਡੇ ਅਤੇ ਕੁੜੀਆਂ) ਖੋ-ਖੋ ਮੁਕਾਬਲਿਆਂ ਵਿੱਚ ਨਾਰੂ ਨੰਗਲ ਸਕੂਲ ਹੁਸ਼ਿਆਰਪੁਰ ਨੇ ਫ਼ਾਈਨਲ ਮੁਕਾਬਲੇ ਵਿਚ ਜਿੱਤ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।

Advertisements

ਬਾਕਸਿੰਗ ਵਿੱਚ ਵੀ ਨਾਰੂ ਨੰਗਲ ਸਕੂਲ ਦੇ ਵਿਦਿਆਰਥੀਆਂ ਨੇ 5 ਸੋਨੇ ਦੇ ਅਤੇ 4 ਚਾਂਦੀ ਦੇ ਤਗ਼ਮੇ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਸਕੂਲ ਦੀ ਇਸ ਜਿੱਤ ਤੇ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਅਤੇ ਸਰੀਰਿਕ ਸਿੱਖਿਆ ਦੇ ਲੈਕਚਰਾਰ ਸੁਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਬਹੁਤ-ਬਹੁਤ ਵਧਾਈ ਦਿੱਤੀ ਅਤੇ ਭੱਵਿਖ ਵਿੱਚ ਵੀ ਇਸੇ ਤਰਾਂ ਖੇਡ ਪ੍ਰਦਰਸ਼ਨ ਦੀ ਪ੍ਰੇਰਣਾ ਕੀਤੀ। ਸ਼੍ਰੀ ਠਾਕੁਰ ਨੇ ਕਿਹਾ ਕਿ ਬੱਚਿਆਂ ਲਈ ਪੜਾਈ ਦੇ ਨਾਲ-ਨਾਲ ਖੇਡਾਂ ਵੀ ਬਹੁਤ ਜ਼ਰੂਰੀ ਹਨ। ਖੇਡਾਂ ਬੱਚੇ ਦੀ ਸ਼ਖਸੀਅਤ ਨੂੰ ਨਿਖਾਰਦੀਆਂ ਹਨ। ਉਹਨਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਖੇਡਾਂ ਵਿੱਚ ਆਪਣਾ ਵੱਖਰਾ ਮੁਕਾਮ ਹਾਸਲ ਕਰਕੇ ਦੇਸ਼ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀ ਦੇਵੇਗਾ।

LEAVE A REPLY

Please enter your comment!
Please enter your name here